04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਤੇਜਿੰਦਰ ਸਿੰਘ ਵਲੋਂ ਮਜੀਠੀਆ ਨਾਲ ਸਰਪੰਚ ਬਿੱਲਾ ਸ਼ੇਰੋਂ ਦੀ ਚੋਣ ਮੁਹਿੰਮ ਬਾਰੇ ਗੱਲਬਾਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਫਤਿਆਬਾਦ, 8 ਮਈ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਬਲਾਕ ਸੰਮਤੀ ਮੈਂਬਰ ਅਤੇ ਉੱਘੇ ਅਕਾਲੀ ਆਗੂ ਤੇਜਿੰਦਰ ਸਿੰਘ ਪਿ੍ੰਸ ਭਰੋਵਾਲ ਨੇ ਰਾਮਦੀਵਾਲੀ ਦੇ ਸਰਪੰਚ ਕਿ੍ਪਾਲ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸਦਭਾਵਨਾ ਮਿਲਣੀ ਦੌਰਾਨ ਆ ਰਹੀਆ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਨਵੇਂ ਲਗਾਏ ਗਏ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂਾ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਾਲਿਆਂ ਵਲੋਂ ਹਲਕੇ ਵਿਚ ਪੂਰੀ ਸਰਗਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮਹੌਲ ਬਣਾ ਦਿੱਤਾ ਹੈ | ਹਲਕੇ ਵਿਚ ਇਕਾਦੁਕਾ ਅਕਾਲੀ ਆਗੂਆਂ ਤੋਂ ਇਲਾਵਾ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਤੁਰ ਪਏ ਹਨ | ਇਨ੍ਹਾਂ ਹੀ ਨਹੀਂ ਉਨ੍ਹਾਂ ਦੇ ਹੱਕ ਪ੍ਰਚਾਰ ਕਰ ਰਹੇ ਹਨ | ਇਸ ਤਰ੍ਹਾਂ ਰਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਸਦਕਾ ਉਨ੍ਹਾਂ ਦੀ ਮੁਹਿੰਮ ਜਿੱਤ ਵੱਲ ਵਧ ਰਹੀ ਹੈ | ਇਸ ਮੌਕੇ ਸਰਪੰਚ ਕਿ੍ਪਾਲ ਸਿੰਘ ਰਾਮਦੀਵਾਲੀ ਜ਼ਿਲ੍ਹਾ ਪ੍ਰਧਾਨ ਕੰਬੋਜ ਬਰਾਦਰੀ ਅੰਮਿ੍ਤਸਰ ਤੇ ਤੇਜਿੰਦਰ ਸਿੰਘ ਪਿ੍ੰਸ ਭਰੋਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਪਿੰਡ ਢੰਡ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਭਰੋਵਾਲ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨੂੰ ਮਿਲਿਆ ਭਰਪੂਰ ਸਮਰਥਨ...
Ad Position 24