04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਖੇਤੀਬਾੜੀ ਵਿਭਾਗ ਨੇ ਪਿੰਡ ਢੰਡ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਝਬਾਲ, 8 ਮਈ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਰਹਿਨੁਮਾਈ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਬਲਾਕ ਗੰਡੀਵਿੰਡ ਦੇ ਪਿੰਡ ਢੰਡ ਵਿਖੇ ਕਿਸਾਨ ਟ੍ਰੇਨਿੰਗ ਕੈਂਪ ਲਗਾਇਆ ਗਿਆ | ਇਸ ਵਿਚ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ ਨੇ ਝੋਨੇ, ਬਾਸਮਤੀ ਤੇ ਮੱਕੀ ਤੋਂ ਮਿਆਰੀ ਅਤੇ ਵੱਧ ਝਾੜ ਲੈਣ ਲਈ ਕਿਸਮਾਂ, ਬਿਜਾਈ, ਖ਼ਾਦਾਂ ਆਦਿ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ | ਡਾ. ਸਾਹਿਲ ਨੇ ਮੱਛੀ ਪਾਲਣ ਅਤੇ ਡੇਅਰੀ ਫਾਰਮਿੰਗ ਸਬੰਧੀ ਜਾਣਕਾਰੀ ਦਿੱਤੀ | ਪਸ਼ੂ ਪਾਲਣ ਵਿਭਾਗ ਤੋਂ ਆਏ ਡਾ. ਨਰਿਪਜੀਤ ਕੌਰ ਅਤੇ ਇੰਦੂ ਬਾਲਾ ਨੇ ਪਸ਼ੂ ਪਾਲਣ ਵਿਭਾਗ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਬਾਗਬਾਨੀ ਵਿਭਾਗ ਤੋਂ ਬਾਗਬਾਨੀ ਵਿਕਾਸ ਅਫ਼ਸਰ ਡਾ. ਬਿਕਰਮਜੀਤ ਸਿੰਘ ਨੇ ਬਾਗਬਾਨੀ ਵਿਭਾਗ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੇ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਰਮੀ ਕੰਪੋਸਟ ਅਤੇ ਮੱਖੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਅਪੀਲ ਕੀਤੀ, ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ | ਬੀ. ਟੀ. ਐੱਮ. ਜਤਿਨ ਪਾਲ ਵਲੋਂ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀ ਆਤਮਾ ਸਕੀਮ ਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਕਿਸਾਨ ਸਿਖਲਾਈ ਕੈਂਪ ਵਿਚ ਸਰਕਲ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਮੀਤ ਸਿੰਘ ਵਲੋਂ ਕਿਸਾਨਾਂ ਨੂੰ ਆਪਣੀ-ਆਪਣੀ ਫਾਰਮਰ ਆਈ.ਡੀ. ਬਣਾਉਣ ਦੀ ਅਪੀਲ ਕੀਤੀ ਗਈ ਤਾਂਕਿ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਵਿਚ ਕੋਈ ਮੁਸ਼ਕਿਲ ਨਾ ਆਵੇ | ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਗੁਰਿੰਦਰਜੀਤ ਸਿੰਘ ਨੇ ਮਹਿਕਮੇ ਦੇ ਅੰਦਰ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਖੇਤੀਬਾੜੀ ਅਫਸਰ ਵਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਹੇਠ ਆਪਣਾ ਰਕਬਾ ਵਧਾਉਣ ਦੀ ਅਪੀਲ ਕੀਤੀ ਗਈ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ ਸਿੱਧੀ ਬਿਜਾਈ ਉੱਪਰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਾਸ਼ੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਸਕੀਮ ਅਧੀਨ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਦੀ ਕਾਸ਼ਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਮੱਕੀ ਦੀ ਕਾਸ਼ਤ ਉਪਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ 17500 ਰੁਪਏ ਦੀ ਵਿੱਤੀ ਸਹਾਇਤਾ ਪ੍ਰਤੀ ਹੈਕਟੇਅਰ ਬਾਰੇ ਜਾਣਕਾਰੀ ਦਿੱਤੀ | ਬਲਾਕ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਖ਼ਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਲਈ ਕਿਹਾ ਗਿਆ | ਉਨ੍ਹਾਂ ਨੇ ਟ੍ਰੇਨਿੰਗ ਵਿਚ ਸ਼ਾਮਿਲ ਹੋਏ ਕਿਸਾਨਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ | ਟ੍ਰੇਨਿੰਗ ਦੇ ਮੰਚ ਦਾ ਸੰਚਾਲਨ ਸਤਿੰਦਰ ਸਿੰਘ ਏ.ਈ.ਓ. ਨੇ ਕੀਤਾ | ਇਸ ਟ੍ਰੇਨਿੰਗ ਨੂੰ ਸਫ਼ਲ ਬਣਾਉਣ ਲਈ ਪ੍ਰਦੀਪ ਨੰਦਾ, ਏ.ਐਸ.ਆਈ., ਵਿਜੈ ਸਿੰਘ ਅਤੇ ਮਨਪ੍ਰੀਤ ਸਿੰਘ ਸਹਾਇਕ ਤਕਨੀਕੀ ਮੈਨੇਜਰ ਨੇ ਯੋਗਦਾਨ ਪਾਇਆ | ਇਸ ਟ੍ਰੇਨਿੰਗ ਵਿਚ 100 ਤੋਂ ਵੱਧ ਅਗਾਂਹਵਧੂ ਕਿਸਾਨ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਤੇਜਿੰਦਰ ਸਿੰਘ ਵਲੋਂ ਮਜੀਠੀਆ ਨਾਲ ਸਰਪੰਚ ਬਿੱਲਾ ਸ਼ੇਰੋਂ ਦੀ ਚੋਣ ਮੁਹਿੰਮ ਬਾਰੇ ਗੱਲਬਾਤ <br/>
Ad Position 24