04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੈਂਕ ਮੈਨੇਜਰ 'ਤੇ ਲੱਖਾਂ ਦੀ ਹੇਰਾ-ਫੇਰੀ ਤੇ ਕੁੱਟਮਾਰ ਕਰਨ ਦੇ ਲਗਾਏ ਦੋਸ਼, ਮੈਨੇਜਰ ਨੇ ਦੋਸ਼ ਨਕਾਰੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਚੋਗਾਵਾਂ, 8 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਦੇ ਇਕ ਬੈਂਕ ਮੈਨੇਜਰ ਉੱਪਰ ਲੱਖਾਂ ਦੀ ਹੇਰਾ ਫੇਰੀ ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਬਲਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਪੰਜਾਬ ਗ੍ਰਾਮੀਨ ਬੈਂਕ ਚੋਗਾਵਾਂ ਵਿਖੇ ਕੰਮ ਕਰਦਾ ਆ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬੈਂਕ ਮੈਨੇਜਰ ਵਲੋਂ ਲੱਖਾਂ ਰੁਪਏ ਦਾ ਘੁਟਾਲਾ ਕੀਤਾ ਗਿਆ | ਮੈਨੂੰ ਬਿਨਾਂ ਮਤਲਬ ਸਸਪੈਂਡ ਕਰ ਦਿੱਤਾ ਗਿਆ | ਜਦੋਂ ਅੱਜ ਮੈਂ ਇਸ ਸੰਬੰਧੀ ਉਕਤ ਬੈਂਕ ਮੈਨੇਜਰ ਨੂੰ ਬੈਂਕ ਵਿਚ ਪੁੱਛਣ ਗਿਆ ਤਾਂ ਉਸਨੇ ਮੇਰੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਮੇਰੇ ਕੱਪੜੇ ਪਾੜ ਦਿੱਤੇ | ਮੈਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਜੇਕਰ ਕੱਲ ਨੂੰ ਮੇਰਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਕਤ ਮੈਨੇਜਰ ਜ਼ਿੰਮੇਵਾਰ ਹੋਵੇਗਾ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ | ਇਸ ਸੰਬੰਧੀ ਦੂਜੀ ਧਿਰ ਦੇ ਬੈਂਕ ਮੈਨੇਜਰ ਹਿੰਮਤ ਅਗਰਵਾਲ ਨੇ ਉਕਤ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਲੱਖਾਂ ਰੁਪਏ ਦੇ ਘੁਟਾਲੇ ਸੰਬੰਧੀ ਹੈੱਡ ਆਫਿਸ ਵਲੋਂ ਇਨਕੁਆਇਰੀ ਕੀਤੀ ਗਈ, ਜਿਸ ਵਿਚ ਬਲਜੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ | ਉਨ੍ਹਾਂ ਉਲਟਾ ਦੋਸ਼ ਲਗਾਇਆ ਕਿ ਬਲਜੀਤ ਸਿੰਘ ਨੇ ਬੈਂਕ ਵਿਚ ਆ ਕੇ ਉਨ੍ਹਾਂ ਉਪਰ ਜਾਨਲੇਵਾ ਹਮਲਾ ਕੀਤਾ | ਇਸ ਸੰਬੰਧੀ ਥਾਣਾ ਲੋਪੋਕੇ ਦੀ ਪੁਲਿਸ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ | ਐੱਮ. ਐੱਲ. ਆਰ. ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਡੀ. ਐੱਸ. ਪੀ. ਚੋਗਾਵਾਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ <br/>
Ad Position 24