03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਡਾ. ਗੁਪਤਾ ਨੇ ਕਟੜਾ ਆਹਲੂਵਾਲੀਆ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-05-2026
ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਕਟੜਾ ਆਹਲੂਵਾਲੀਆ ਵਿਖੇ ਸਟਰੀਟ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ 'ਤੇ ਵਿਕਾਸ ਕਾਰਜ ਨਿਰਵਿਘਨ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ 14 ਵਾਰਡਾਂ ਅਤੇ ਤਿੰਨ ਪੰਚਾਇਤਾਂ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਪ੍ਰੋਜੈਕਟ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਤੇ ਸੀਵਰੇਜ ਸਿਸਟਮ ਵਿਚ ਵੀ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖਾਪੜਖੇੜੀ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਦਾ ਕੰਮ ਵੀ ਜਾਰੀ ਹੈ | ਇਹ ਪ੍ਰੋਜੈਕਟ ਨਵੰਬਰ ਤੱਕ ਪੂਰਾ ਹੋ ਜਾਵੇਗਾ, ਜਿਸ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਵਿਚ 100% ਸੀਵਰੇਜ ਕਵਰੇਜ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਕੌਂਸਲਰ ਸਿੰਘ ਢੋਟ, ਐੱਨ. ਪੀ. ਢੋਟ, ਚਿਰਾਗ ਕੁਮਾਰ, ਰਾਹੁਲ ਕੁਮਾਰ, ਰਿਤੂ ਮਹਾਜਨ ਤੇ ਮੋਨਿਕਾ ਭੱਟੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸਟੇਟ ਵਿਭਾਗ ਨੇ ਰਾਣੀ ਕਾ ਬਾਗ਼ ਅਤੇ ਮਜੀਠਾ ਰੋਡ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ <br/> ਅਗਲੀ ਖ਼ਬਰ ਨਿਊ ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ 'ਚ ਨਰਕ ਵਰਗੇ ਹਾਲਾਤ <br/>
Ad Position 24