ਤਰਨ ਤਾਰਨ, 9 ਮਈ (ਪਰਮਜੀਤ ਜੋਸ਼ੀ)ਕੇਂਦਰੀ ਜੇਲ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ ਪ੍ਰਸ਼ਾਸਨ ਵਲੋਂ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 5 ਮਈ ਨੂੰ ਜੇਲ ਦੀ ਚੈਕਿੰਗ ਦੌਰਾਨ ਹਵਾਲਾਤੀ ਅਜੇਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕੱਕਾ ਕੰਡਿਆਲਾ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਸ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚਿਆ |