20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੋਇੰਦਵਾਲ ਸਾਹਿਬ 'ਚ ਭਾਜਪਾ ਨੂੰ ਮਿਲਿਆ ਤਕੜਾ ਬਲ, ਵੱਖ-ਵੱਖ ਪਾਰਟੀਆਂ ਦੇ ਸਮਰਥਕ ਭਾਜਪਾ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 10-05-2026
ਗੋਇੰਦਵਾਲ ਸਾਹਿਬ, 9 ਮਈ (ਸਕੱਤਰ ਸਿੰਘ ਅਟਵਾਲ)-ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਉਦਯੋਗਪਤੀ ਇਕਬਾਲ ਸਿੰਘ ਸੈਣੀ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਸਾਥੀਆਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਪਾਰਟੀ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ 'ਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਪਾਰਟੀ 'ਚ ਸ਼ਾਮਿਲ ਹੋਏ ਇਕਬਾਲ ਸਿੰਘ ਸੈਣੀ, ਮਾਧੋਰਾਮ, ਬਲਵਿੰਦਰ ਸਿੰਘ, ਮਲਕੀਤ ਸਿੰਘ ਸੈਣੀ, ਸੁਖਜਿੰਦਰ ਸਿੰਘ ਰੰਧਾਵਾ, ਦਲਜੀਤ ਸਿੰਘ ਝੰਡ, ਆਰ.ਕੇ ਦੀਕਸ਼ਤ, ਸਕੱਤਰ ਸਿੰਘ, ਅਰਸ਼ਬੀਰ ਸਿੰਘ, ਬਲਰਾਜ ਸਿੰਘ, ਗੁਰਭੇਜ ਸਿੰਘ, ਕਰਨੈਲ ਸਿੰਘ, ਲਖਬੀਰ ਸਿੰਘ ਅੰਗਰੇਜ਼ ਸਿੰਘ, ਗੁਰਦੀਪ ਸਿੰਘ ਦਾ ਸਨਮਾਨ ਕਰਕੇ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀ ਲੋਕਹਿਤੈਸ਼ੀ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਤੇ ਇਨ੍ਹਾਂ ਉਦਯੋਗਪਤੀਆਂ ਦੇ ਆਉਣ ਨਾਲ ਵਿਧਾਨ ਸਭਾ ਹਲਕਾਖਡੂਰ ਸਾਹਿਬ 'ਚ ਪਾਰਟੀ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ | ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ | ਇਸ ਮੌਕੇ ਇਕਬਾਲ ਸਿੰਘ ਸੈਣੀ ਤੇ ਸਾਥੀਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਭੁਪਿੰਦਰ ਸਿੰਘ ਟੀਟੂ, ਜਥੇਦਾਰ ਅਮਰਜੀਤ ਸਿੰਘ ਖਿੰਡਾ, ਤਰਸੇਮ ਸਿੰਘ ਛਾਪੜੀ, ਠੇਕੇਦਾਰ ਸੁਖਜਿੰਦਰ ਸਿੰਘ,ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ ਹੋਰ ਵੀ ਕਈ ਪਾਰਟੀ ਵਰਕਰ ਤੇ ਮੁਹਤਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਦੀਆਂ ਚੋਣਾਂ 'ਆਪ' ਸਾਰੀਆਂ ਵਾਰਡਾਂ ਸ਼ਾਨ ਨਾਲ ਜਿੱਤੇਗੀ-ਬੀਬਾ ਸੁਰਿੰਦਰ ਪਾਲ ਕੌਰ ਭੁੱਲਰ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਬਰਾਮਦ <br/>
Ad Position 24