20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਤਰਨ ਤਾਰਨ ਜ਼ਿਲ੍ਹੇ 'ਚ ਲੱਗੀ ਕੌਮੀ ਲੋਕ ਅਦਾਲਤ ਵਿਚ 7683 ਕੇਸਾਂ ਦਾ ਮੌਕੇ 'ਤੇ ਨਿਪਟਾਰਾ <br/>

Ad Position 21
No active advertisement
ਅਜੀਤ ਡੈਸਕ 10-05-2026
ਤਰਨ ਤਾਰਨ, 9 ਮਈ (ਹਰਿੰਦਰ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਰਨ ਤਾਰਨ ਸੈਸ਼ਨਜ਼ ਡਵੀਜ਼ਨ 'ਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ | ਜ਼ਿਲ੍ਹਾ ਤੇ ਸ਼ੈਸਨ ਜੱਜ ਕਮ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 8 ਬੈਚ ਬਣਾਏ ਗਏ | ਇਨ੍ਹਾਂ ਵਿਚ ਪਹਿਲਾ ਬੈਂਚ ਮਨੋਜ ਕੁਮਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ੰਸੀਪਲ ਜੱਜ ਫੈਮਿਲੀ ਕੋਰਟ ਤਰਨ ਤਾਰਨ, ਦੂਸਰਾ ਬੈਂਚ ਰਵਿੰਦਰਜੀਤ ਸਿੰਘ ਬਾਜਵਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ, ਤੀਸਰਾ ਬੈਂਚ ਅਮਨਦੀਪ ਸਿੰਘ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜੀਸਟਰੈਟ ਤਰਨ ਤਾਰਨ, ਚੌਥਾ ਬੈਂਚ ਮਿਸ ਮਨਜੋਤ ਕੌਰ ਸਿਵਲ ਜੱਜ ਜੂਨੀਅਰ ਡਵੀਜ਼ਨ ਤਰਨ ਤਾਰਨ ਅਤੇ ਪੰਜਵਾ ਬੈਂਚ ਅਜੈਬ ਸਿੰਘ ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਤਰਨ ਤਾਰਨ ਸ਼ਾਮਿਲ ਸਨ | ਇਸੇ ਤਰ੍ਹਾਂ ਪੱਟੀ ਵਿਖੇ ਦੋਂ ਬੈਂਚ ਸਿਮਰਨਜੀਤ ਸਿੰਘ ਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ ਅਤੇ ਸੰਨੀ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਪੱਟੀ ਵਲੋਂ ਲਗਾਏ ਗਏ | ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇਕ ਬੈਂਚ ਰਾਜਦੀਪ ਸਿੰਘ ਮਾਨ, ਸਿਵਲ ਜੱਜ ਜੂਨੀਅਰ ਡਵੀਜ਼ਨ ਖਡੂਰ ਸਾਹਿਬ ਵਲੋਂ ਲਗਾਇਆ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਬੈਚਾਂ ਦੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੇ ਬਹੁਤ ਹੀ ਸਹਿਜਤਾ, ਸੰਵੇਦਨਸ਼ੀਲਤਾ ਨਾਲ ਪਬਲਿਕ ਦੇ ਨਾਲ ਆਹਮੋ- ਸਾਹਮਣੇ ਬੈਠ ਕੇ ਉਨ੍ਹਾਂ ਦੇ ਝਗੜਿਆਂ/ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਝਗੜਾ ਖ਼ਤਮ ਕਰਨ ਦੇ ਫ਼ਾਇਦੇ ਦੱਸਦੇ ਹੋਏ ਉਨ੍ਹਾਂ ਨੂੰ ਆਪਸੀ ਸਹਿਮਤੀ ਨਾਲ ਕੇਸ ਨਿਬੇੜਨ ਲਈ ਪ੍ਰੇਰਿਆ | ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਪ੍ਰੀਜਾਈਡਿੰਗ ਅਫ਼ਸਰਾਂ ਨੇ ਪਬਲਿਕ ਦੀ ਸਹਿਮਤੀ ਨਾਲ ਇਸ ਵਾਰ ਦੀ ਕੌਮੀ ਲੋਕ ਅਦਾਲਤ 'ਚ ਕੁੱਲ 9183 ਰੱਖੇ ਕੇਸਾਂ ਵਿਚੋਂ 7683 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਅਤੇ 42388536 ਰੁਪਏ ਦੀ ਰਕਮ ਦੇ ਫ਼ੈਸਲੇ ਕੀਤੇ ਗਏ | ਉਨ੍ਹਾਂ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ 'ਚ ਕਿਸੇ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵਾਪਸ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਅਦਾਲਤਾਂ ਵਿਚ ਸਮੇਂ-ਸਮੇਂ 'ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਰਾਸ਼ਟਰੀ ਲੋਕ ਅਦਾਲਤ 'ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ | ਚੇਅਰਮੈਨ ਜ਼ਿਲ੍ਹ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਰਾਹੀਂ ਕੇਸ ਹੱਲ ਕਰਨ ਦੇ ਬੜੇ ਫ਼ਾਇਦੇ ਹਨ, ਕਿਉਂਕਿ ਕੌਮੀ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਆਪਸੀ ਸਹਿਮਤੀ ਨਾਲ ਨਿਬੜੇ ਕੇਸਾਂ 'ਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ | ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਮਿਸ ਕਿਰਨ ਜੋਤੀ ਨੇ ਇਸ ਦੌਰਾਨ ਕਿਹਾ ਕਿ ਪਬਲਿਕ ਨੂੰ ਵੱਧ ਤੋਂ ਵੱਧ ਕੌਮੀ ਲੋਕ ਅਦਾਲਤ ਵਿੱਚ ਭਾਗ ਲੈਣ ਚਾਹੀਦਾ ਹੈ ਅਤੇ ਇਸਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਸਤੰਬਰ ਨੂੰ ਲੱਗ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਬਿੱਲਾ ਸੇਰੋਂ ਸਾਥੀਆਂ ਸਮੇਤ ਫਤਿਆਬਾਦ ਵਿਖੇ ਮੈਂਬਰ ਜਸਬੀਰ ਸਾਬੀ ਤੇ ਸਾਥੀਆਂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਲੱਖਾਂ ਰੁਪਏ ਖਰਚ ਕੇ ਬਣਾਈਆਂ ਗਈਆਂ ਸਰਕਾਰੀ ਇਮਾਰਤਾਂ ਵਰਤੋਂ ਬਿਨਾਂ ਖੰਡਰ ਬਣੀਆਂ <br/>
Ad Position 24