28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ 'ਮਾਂ ਦਿਵਸ' ਸ਼ਾਨਦਾਰ ਢੰਗ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਵਿਖੇ 'ਮਾਂ ਦਿਵਸ' ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਕਰਨ ਲਈ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਬਾਅਦ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਅਤੇ ਨਾਚ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ | ਇਸ ਤੋਂ ਇਲਾਵਾ ਸਮਾਗਮ ਵਿਚ ਪਹੁੰਚੀਆਂ ਮਾਵਾਂ ਨੇ ਵੀ ਖੇਡਾਂ ਅਤੇ ਮੰਨੋਰੰਜਨ ਗਤੀਵਿਧੀਆਂ ਵਿਚ ਹਿੱਸਾ ਲਿਆ, ਜਿਸ ਨਾਲ ਮਾਹੌਲ ਖੁਸ਼ਗਵਾਰ ਬਣ ਗਿਆ | ਗਤੀਵਿਧੀਆਂ ਵਿਚ ਅੱਵਲ ਰਹਿਣ ਵਾਲੀਆਂ ਮਾਵਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਪ੍ਰਤਿਭਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਦਾ ਸਥਾਨ ਜੀਵਨ ਵਿਚ ਸਭ ਤੋਂ ਉੱਚਾ ਹੁੰਦਾ ਹੈ ਅਤੇ ਹਰ ਬੱਚੇ ਨੂੰ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਆਏ ਮੁੱਖ ਮਹਿਮਾਨਾਂ ਅਤੇ ਸਾਰੀਆਂ ਮਾਤਾਵਾਂ ਦਾ ਧੰਨਵਾਦ ਕੀਤਾ ਗਿਆ | ਸਕੂਲ ਦੇ ਚੇਅਰਮੈਨ ਡਾ.ਆਰ.ਪੀ. ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਵਰਿੰਦਰ ਸਿੰਘ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਅਤੇ ਸਭ ਤੋਂ ਵੱਡੀ ਮਾਰਗਦਰਸ਼ਕ ਹੁੰਦੀ ਹੈ | ਮਾਂ ਦਿਵਸ ਮਨਾਉਣ ਦਾ ਮਕਸਦ ਸਿਰਫ ਤੋਹਫੇ ਦੇਣਾ ਨਹੀਂ ਸਗੋਂ ਆਪਣੀ ਮਾਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਕਰਨਾ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਘਟੀਆਂ ਮਟੀਰੀਅਲ ਨਾਲ ਬਣੇ ਝਬਾਲ-ਅਟਾਰੀ ਮਾਰਗ ਦੀ ਰਾਜਨੀਤਿਕ ਆਗੂਆਂ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ <br/> ਅਗਲੀ ਖ਼ਬਰ ਖੇਮਕਰਨ ਹਲਕੇ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ-ਜਥੇਦਾਰ ਰਵੇਲ ਸਿੰਘ ਭੂਰਾ <br/>
Ad Position 24