28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ <br/>

Ad Position 21
No active advertisement
ਸਫ਼ਾਈ ਕਰਮਚਾਰੀ ਪੰਜਵੇਂ ਦਿਨ ਹੜਤਾਲ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਲਵਲੀ <br/> 11-05-2026
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਦਫ਼ਤਰ ਨਗਰ ਕੌਂਸਲ ਤਰਨ ਤਾਰਨ ਵਿਖੇ ਸਫ਼ਾਈ ਯੂਨੀਅਨ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਹੜ੍ਹਤਾਲ 5ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਦੀ ਹੜ੍ਹਤਾਲ ਜਾਰੀ ਹੈ | ਜਿਸ ਕਾਰਨ ਸਫ਼ਾਈ ਦਾ ਕੰਮ ਬਿਲਕੁਲ ਠੱਪ ਪਿਆ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ.ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਇਸੇ ਤਰ੍ਹਾਂ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਜੱਜਪਾਲ, ਰਾਮ ਪ੍ਰਕਾਸ਼, ਲਾਟੀ, ਗੁਰਚਰਨ ਸਿੰਘ, ਰਾਜ ਕੁਮਾਰ, ਤਿਲਕ ਰਾਜ, ਕੁਲਵੰਤ ਸਿੰਘ, ਸੁਰਜੀਤ ਕੁਮਾਰ, ਪ੍ਰਦੀਪ ਕੁਮਾਰ, ਹਰਦੀਪ ਸਿੰਘ, ਸੁਭਾਸ਼, ਦਲੀਪ, ਬਖਸ਼ੀਸ ਸਿੰਘ, ਪਰਮਿੰਦਰ ਸਿੰਘ, ਸੁਦੇਸ਼ ਕੁਮਾਰ,ਅਮਰੀਕੋ, ਸੋਨੀਆ, ਭੋਲੀ ਪ੍ਰਧਾਨ, ਸਰਵਿੰਦਰ ਕੌਰ, ਜਗੀਰੋ, ਸੰਤੋਸ਼, ਨੀਤੂ, ਰਜਵੰਤ ਕੌਰ, ਸੁਨੀਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਪਾਸੋਂ ਪੀੜਤ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ <br/> ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਮਾਂ ਦਿਵਸ ਮਨਾਇਆ <br/>
Ad Position 24