28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਤਰਨ ਤਾਰਨ ਦੇ ਸਕੂਲਾਂ 'ਚ ਅੱਜ ਮਨਾਇਆ ਜਾਵੇਗਾ ਨੈਸ਼ਨਲ ਟੈਕਨਾਲੋਜੀ ਦਿਵਸ 2026 <br/>

Ad Position 21
No active advertisement
ਅਜੀਤ ਡੈਸਕ 11-05-2026
ਤਰਨ ਤਾਰਨ, 10 ਮਈ (ਇਕਬਾਲ ਸਿੰਘ ਸੋਢੀ)-ਐੱਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵਲੋਂ 11 ਮਈ 2026 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਰਕਾਰੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 'ਨੈਸ਼ਨਲ ਟੈਕਨੋਲੋਜੀ ਦਿਵਸ 2026' ਬੜੇ ਉਤਸ਼ਾਹ ਤੇ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ, ਤਾਂ ਜੋ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖੇਤਰ ਵਿੱਚ ਸਮੇਂ ਦਾ ਹਾਣੀ ਬਣਾਇਆ ਜਾ ਸਕੇ | ਇਸ ਸਾਲ ਦਾ ਥੀਮ 'ਇੰਪਾਵਰਿੰਗ ਦ ਫਿਉਚਰ ਥਰੂ ਇੰਨੋਵੇਸ਼ਨ ਐਂਡ ਸਾਈਬਰ ਸੇਫਟੀ' ਰੱਖਿਆ ਗਿਆ ਹੈ | ਇਸ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਵਿਗਿਆਨ, ਤਕਨਾਲੋਜੀ, ਨਵੀਨਤਾ ਅਤੇ ਸਾਇਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਰਾਜੀਵ ਕੁਮਾਰ ਛਾਬੜਾ ਵਲੋਂ ਜਾਰੀ ਹਦਾਇਤਾਂ ਮੁਤਾਬਿਕ 11 ਮਈ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿਚ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ ਜਾਣਗੀਆਂ | ਇਨ੍ਹਾਂ ਸਭਾਵਾਂ ਵਿਚ ਭਾਰਤ ਦੀਆਂ ਵਿਗਿਆਨ, ਪੁਲਾੜ, ਆਈ.ਟੀ. ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਖੇਤਰਾਂ ਵਿਚ ਹੋਈਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ | ਨਾਲ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ 'ਸਾਇਬਰ ਸੇਫਟੀ ਪ੍ਰਣ' ਲੈ ਕੇ ਤਕਨਾਲੋਜੀ ਦੇ ਜਿੰਮੇਵਾਰ, ਨੈਤਿਕ ਤੇ ਸੁਰੱਖਿਅਤ ਉਪਯੋਗ ਦਾ ਸੰਦੇਸ਼ ਦਿੱਤਾ ਜਾਵੇਗਾ | ਇਸ ਦੌਰਾਨ ਜ਼ਿਲ੍ਹਾ ਪੱਧਰ 'ਤੇ 'ਟੈਕਨੋਲੋਜੀ ਸਾਇਬਰ ਅਵੇਅਰਨੈੱਸ ਕੁਇਜ਼' ਮੁਕਾਬਲਾ ਵੀ ਕਰਵਾਇਆ ਜਾਵੇਗਾ, ਜਿਸ ਰਾਹੀਂ ਵਿਦਿਆਰਥੀਆਂ ਦੀ ਡਿਜ਼ੀਟਲ ਲਿਟਰੇਸੀ ਅਤੇ ਸਾਇਬਰ ਸੁਰੱਖਿਆ ਸਬੰਧੀ ਗਿਆਨ ਦੀ ਪਰਖ ਕੀਤੀ ਜਾਵੇਗੀ | ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟੈਕਨੋਲੋਜੀ ਦਿਵਸ ਨਾਲ ਸੰਬੰਧਿਤ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਜ਼ਰੂਰ ਸਾਂਝੀਆਂ ਕਰਨ | ਉਨ੍ਹਾਂ ਕਿਹਾ ਕਿ ਨੈਸ਼ਨਲ ਟੈਕਨੋਲੋਜੀ ਦਿਵਸ 2026 ਨੰੂ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕ, ਸਟਾਫ਼ ਅਤੇ ਵਿਦਿਆਰਥੀ ਪੂਰਾ ਸਹਿਯੋਗ ਦੇਣਗੇ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਅਨੇਕਾਂ ਹੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਪਿੰਡ ਨੌਸ਼ਹਿਰਾ ਪੰਨੂੰਆਂ ਅਗਲੀ ਖ਼ਬਰ 'ਆਪ' ਵਰਕਰਾਂ ਵਲੋਂ ਤਰਨ ਤਾਰਨ ਦੇ ਮੁੱਖ ਦਫ਼ਤਰ ਅੱਗੇ ਕੀਤੇ ਹੰਗਾਮੇ ਦੀ ਭਾਜਪਾ ਨੇ ਕੀਤੀ ਸਖ਼ਤ ਨਿਖੇਧੀ <br/>
Ad Position 24