01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਬਾਬਾ ਜੀਵਨ ਸਿੰਘ ਕਮੇਟੀ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 11-05-2026
ਗੋਇੰਦਵਾਲ ਸਾਹਿਬ, 10 ਮਈ (ਸਕੱਤਰ ਸਿੰਘ ਅਟਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਤਬਦੀਲ ਹੋ ਕੇ ਆਏ ਮੈਨੇਜ਼ਰ ਸਰਬਦਿਆਲ ਸਿੰਘ ਨੇ ਬਤੌਰ ਮੈਨੇਜ਼ਰ ਵਜੋਂ ਆਪਣਾ ਅਹੁਦਾ ਸੰਭਾਲਣ 'ਤੇ ਵੱਖ-ਵੱਖ ਧਾਰਮਿਕ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਗੋਇੰਦਵਾਲ ਸਾਹਿਬ ਦੇ ਚੇਅ. ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ ਅਤੇ ਕਮੇਟੀ ਮੈਂਬਰਾਂ ਵਲੋਂ ਮੈਨੇਜ਼ਰ ਸਰਬਦਿਆਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਮੈਨੇਜ਼ਰ ਸਰਬਦਿਆਲ ਸਿੰਘ ਨੇ ਕਿਹਾ ਕਿ ਇਤਿਹਾਸਕ ਨਗਰ ਵਿਖੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਲਈ ਮੈਂ ਹਮੇਸ਼ਾ ਯਤਨਸ਼ੀਲ ਰਹਾਗਾ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਈ ਗਈ ਸੇਵਾ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ | ਮੈਂ ਆਏ ਹੋਏ ਪਤਵੰਤਿਆਂ ਅਤੇ ਕਮੇਟੀ ਮੈਬਰਾਂ ਦਾ ਧੰਨਵਾਦ ਕਰਦਾ ਹਾਂ | ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਮੱਖ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਹੋਰੀਆ, ਐਡੀਨਸ਼ਲ ਮੈਨੇਜਰ ਸਰਬਜੀਤ ਸਿੰਘ ਮੁੰਡਾਪਿੰਡ, ਐਡੀਸ਼ਨਲ ਮੈਨੇਜ਼ਰ ਨਿਰਮਲ ਸਿੰਘ ਕਾਹਲਵਾ, ਦਲਜੀਤ ਸਿੰਘ ਵਿਰਕ, ਅੰਗਰੇਜ ਸਿੰਘ ਕੈਰੋਂ, ਹਰਜੀਤ ਸਿੰਘ ਸਾਬਕਾ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਨਕਲਾਬ ਦੇ ਝੂਠੇ ਨਾਅਰੇ ਲਗਾਉਣ ਵਾਲੀ ਆਮ ਆਦਮੀ ਪਾਰਟੀ ਦਾ 2027 'ਚ ਹੋਵੇਗਾ ਮੁਕੰਮਲ ਸਫ਼ਾਇਆ- ਗਿੱਲ ਕਾਜੀਕੋਟ <br/> ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਕੌਂਸਲਰ ਹਰਜਿੰਦਰ ਸਿੰਘ ਦੀ ਮੌਤ 'ਤੇ ਅਫ਼ਸੋਸ ਪ੍ਰਗਟ <br/>
Ad Position 24