01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਇਨਕਲਾਬ ਦੇ ਝੂਠੇ ਨਾਅਰੇ ਲਗਾਉਣ ਵਾਲੀ ਆਮ ਆਦਮੀ ਪਾਰਟੀ ਦਾ 2027 'ਚ ਹੋਵੇਗਾ ਮੁਕੰਮਲ ਸਫ਼ਾਇਆ- ਗਿੱਲ ਕਾਜੀਕੋਟ <br/>

Ad Position 21
No active advertisement
ਅਜੀਤ ਡੈਸਕ 11-05-2026
ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਇਨਕਲਾਬ ਦੇ ਝੂਠੇ ਨਾਅਰੇ ਲਗਾ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ ਦੇ ਝੂਠੇ ਸਬਜ਼ਬਾਗ ਵਿਖਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ 2027 ਵਿਚ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਟਿਊਬਵੈਲ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਡਾਇਰੈਕਟਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸੈਕਟਰੀ ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾਏ ਅਤੇ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ ਅਤੇ ਭਰਿਸ਼ਟਾਚਾਰ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ, ਪਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਜਿੱਥੇ ਨਸ਼ਿਆਂ ਦਾ ਬੇਤਹਾਸ਼ਾ ਵਾਧਾ ਹੋਇਆ ਹੈ, ਉੱਥੇ ਹੀ ਗੁੰਡਾਗਰਦੀ, ਗੈਂਗਸਟਰਵਾਦ ਏਨਾ ਵੱਧ ਚੁੱਕਾ ਹੈ ਕਿ ਪੰਜਾਬ ਦਾ ਕੋਈ ਵੀ ਵਰਗ ਸੁਰੱਖਿਅਤ ਨਹੀਂ ਹੈ, ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਰਹੇ ਹਨ | ਏਨਾ ਹੀ ਨਹੀਂ ਆਮ ਆਦਮੀ ਪਾਰਟੀ ਦੇ ਹੁਣ ਤੱਕ ਕਈ ਮੰਤਰੀ ਅਤੇ ਵਿਧਾਇਕ ਭਿ੍ਸ਼ਟਾਚਾਰ ਵਰਗੇ ਕੇਸਾਂ ਵਿਚ ਜੁੜੇ ਹੋਣ ਕਰਕੇ ਇਹ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਖਜ਼ਾਨੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਅੱਜ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ, ਛੋਟਾ ਦੁਕਾਨਦਾਰ, ਮੁਲਾਜ਼ਮ ਹਰੇਕ ਵਰਗ ਆਮ ਆਦਮੀ ਪਾਰਟੀ ਤੋਂ ਨਾਰਾਜ਼ ਹੈ ਅਤੇ ਲੋਕ ਆਮ ਆਦਮੀ ਪਾਰਟੀ ਵਲੋਂ ਕੀਤੇ ਧੋਖਿਆਂ ਦਾ ਬਦਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ ਅਤੇ ਆਮ ਆਦਮੀ ਪਾਰਟੀ ਦਾ ਹਮੇਸ਼ਾਂ-ਹਮੇਸ਼ਾਂ ਲਈ ਖਾਤਮਾ ਹੋ ਜਾਵੇਗਾ | ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਹਲਕਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤ ਬਣਾਇਆ ਜਾ ਰਿਹਾ ਹੈ ਅਤੇ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਹ ਪੂਰੀ ਮਿਹਨਤ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ | ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਰਿਕਾਰਡਤੋੜ ਜਿੱਤ ਹਾਸਲ ਕਰੇਗੀ ਅਤੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ <br/> ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਬਾਬਾ ਜੀਵਨ ਸਿੰਘ ਕਮੇਟੀ ਨੇ ਕੀਤਾ ਸਨਮਾਨਿਤ <br/>
Ad Position 24