01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਮੀਆਂਵਿੰਡ, 10 ਮਈ (ਗੁਰਪ੍ਰਤਾਪ ਸਿੰਘ ਸੰਧੂ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ | ਹਰ ਰੋਜ਼ ਦੀ ਤਰ੍ਹਾਂ ਪੰਜ ਬਾਣੀਆਂ ਪੜ੍ਹਨ ਤੋਂ ਬਾਅਦ ਅਸੈਂਬਲੀ ਵਿਚ ਵਿਦਿਆਰਥੀਆਂ ਦੁਆਰਾ ਮਾਂ ਦਿਵਸ ਤੇ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦਿਨ ਵਿਦਿਆਰਥੀਆਂ ਨੇ ਕਵਿਤਾਵਾਂ ਕੋਰੀਓਗ੍ਰਾਫੀ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਸੁੰਦਰ ਕਾਰਡ ਅਤੇ ਤੋਹਫ਼ੇ ਵੀ ਤਿਆਰ ਕੀਤੇ | ਇਸ ਮੌਕੇ ਅਕੈਡਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਮਾਂ ਦਾ ਸਥਾਨ, ਜੀਵਨ ਸਭ ਤੋਂ ਉੱਚਾ ਹੁੰਦਾ ਹੈ | ਸਾਨੂੰ ਹਮੇਸ਼ਾਂ ਆਪਣੀ ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਉੱਥੇ ਹੀ ਪਿ੍ੰਸੀਪਲ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਰਾਜਾਂ ਵਿਚ ਕੁੱਲ 131 ਅਕੈਡਮੀਆਂ ਦੋ ਯੂਨੀਵਰਸਿਟੀਆਂ ਅਤੇ ਨਸ਼ਾ ਮੁਕਤ ਸੰਸਥਾਵਾਂ ਚੱਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਕਸਬੇ ਵਿਚ ਕਈ ਥਾਵਾਂ 'ਤੇ ਨਾਜਾਇਜ਼ ਕਬਜਿਆਂ ਦੀ ਭਰਮਾਰ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ <br/>
Ad Position 24