26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 12-05-2026
ਮੀਆਂਵਿੰਡ, 11 ਮਈ, (ਗੁਰਪ੍ਰਤਾਪ ਸਿੰਘ ਸੰਧੂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਮਾਂ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਕੋਰੀਓਗ੍ਰਾਫੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਅੱਵਲ ਰਹਿਣ ਵਾਲੇ ਵਿਦਿਆਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਏ ਹੋਏ ਮਾਪਿਆਂ ਦੇ ਵੀ ਗੀਤ, ਬੋਲੀਆਂ, ਗਿੱਧੇ ਦੇ ਮੁਕਾਬਲੇ ਕਰਵਾਏ ਗਏ ਤੇ ਉਨ੍ਹਾਂ ਨੂੰ ਵੀ ਇਨਾਮ ਦਿੱਤੇ ਗਏ | ਅਖੀਰ ਵਿਚ ਸਕੂਲ ਦੇ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਇਹ ਸਾਰੀ ਸਿ੍ਸ਼ਟੀ ਇਕ ਔਰਤ ਦੀ ਹੀ ਸਾਜੀ ਹੋਈ ਹੈ, ਔਰਤ ਦੇ ਅਨੇਕਾਂ ਰੂਪਾਂ ਵਿਚੋਂ ਉਸਦਾ ਸਭ ਤੋਂ ਪਵਿੱਤਰ ਰੂਪ ਮਾਂ ਦਾ ਹੈ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ | ਅਖੀਰ ਵਿੱਚ ਉਨ੍ਹਾਂ ਨੇ ਸੰਸਾਰ ਦੀਆਂ ਕੁੱਲ ਮਾਂਵਾ ਨੂੰ ਮਾਂ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਾ. ਜਸਪਾਲ ਸਿੰਘ ਰੰਧਾਵਾ ਵਲੋਂ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ. ਡੀ. ਏ. ਵਿੰਗ ਦੇ 25 ਵਿਦਿਆਰਥੀਆਂ ਨੇ ਐੱਨ. ਡੀ. ਏ. ਦਾ ਲਿਖਤੀ ਇਮਤਿਹਾਨ ਕੀਤਾ ਪਾਸ <br/> ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਂ ਦਿਵਸ ਤੇ ਰੈੱਡ ਕਰਾਸ ਦਿਵਸ ਮਨਾਇਆ <br/>
Ad Position 24