27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਿਸ਼ਾਨ-ਏ-ਸਿੱਖੀ, ਐੱਨ. ਡੀ. ਏ. ਵਿੰਗ ਦੇ 25 ਵਿਦਿਆਰਥੀਆਂ ਨੇ ਐੱਨ. ਡੀ. ਏ. ਦਾ ਲਿਖਤੀ ਇਮਤਿਹਾਨ ਕੀਤਾ ਪਾਸ <br/>

Ad Position 21
No active advertisement
ਨਿਸ਼ਾਨ-ਏ-ਸਿੱਖੀ ਐੱਨ. ਡੀ. ਏ. ਵਿੰਗ ਖਡੂਰ ਸਾਹਿਬ ਦੇ ਵਿਦਿਆਰਥੀ | <br/> 12-05-2026
ਮੀਆਂਵਿੰਡ, 11 ਮਈ (ਗੁਰਪ੍ਰਤਾਪ ਸਿੰਘ)-ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ. ਡੀ. ਏ. ਵਿੰਗ ਖਡੂਰ ਸਾਹਿਬ ਦੇ 25 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ. ਡੀ. ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਜੋ ਕਿ ਯੂ. ਪੀ. ਐੱਸ. ਸੀ. ਦੁਆਰਾ ਆਯੋਜਿਤ ਕੀਤੀ ਜਾਂਦੀ ਹੈ | ਇਹ ਪ੍ਰੀਖਿਆ 12 ਅਪ੍ਰੈਲ 2026 ਨੂੰ ਹੋਈ, ਜਿਸ ਦਾ ਨਤੀਜਾ 8 ਮਈ ਨੂੰ ਆਇਆ | ਇਹ ਸਾਰੇ ਵਿਦਿਆਰਥੀ ਹੁਣ ਐੱਸ. ਐੱਸ. ਬੀ. ਦੀ ਇੰਟਰਵਿਊ ਲਈ ਜਾਣਗੇ ਜੋ ਕਿ ਚੋਣ ਲਈ ਅਗਲਾ ਕਦਮ ਹੈ | ਇਹ ਨਿਸ਼ਾਨ-ਏ-ਸਿੱਖੀ ਸੰਸਥਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਹ ਮੁਕਾਬਲਾ ਬਹੁਤ ਸਖ਼ਤ ਹੁੰਦਾ ਹੈ | ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਤੇ ਅਧਿਆਪਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਸਫ਼ਲਤਾ ਹਾਸਿਲ ਕੀਤੀ ਹੈ | ਜ਼ਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 28 ਵਿਦਿਆਰਥੀ ਵੱਖ-ਵੱਖ ਸੈਨਾਵਾਂ 'ਚ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਮੇਜਰ ਜਨਰਲ ਬਲਵਿੰਦਰ ਸਿੰਘ (ਵੀ. ਐੱਸ. ਐੱਮ. ਸੇਵਾਮੁਕਤ ਡਾਇਰੈਕਟਰ ਐੱਨ. ਡੀ. ਏ. ਵਿੰਗ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ ਚਾਰ ਲੱਖ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਬੈਠਦੇ ਹਨ, ਜਿਨ੍ਹਾਂ ਵਿਚੋਂ ਅੱਠ ਹਜ਼ਾਰ ਵਿਦਿਆਰਥੀ ਸਫ਼ਲ ਹੁੰਦੇ ਹਨ, ਉਨ੍ਹਾਂ 'ਚੋਂ 25 ਵਿਦਿਆਰਥੀ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਪਾਸ ਹੋਏ | ਇਸ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ | ਉਨ੍ਹਾਂ ਨੇ ਐੱਨ. ਐੱਸ. ਆਈ. ਐੱਸ. ਟੀ. (ਐੱਨ. ਡੀ. ਏ. ਵਿੰਗ) ਵਿਖੇ ਚੋਣ ਤੇ ਸਿਖਲਾਈ ਦਾ ਜਿਕਰ ਕਰਦਿਆਂ ਇਸ ਸੰਬੰਧੀ ਪ੍ਰਕਿਰਿਆ ਬਾਰੇ ਦੱਸਿਆ | ਬਾਬਾ ਸੇਵਾ ਸਿੰਘ ਨੇੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਤੇ ਐੱਸ. ਐੱਸ. ਬੀ. ਦੀ ਇੰਟਰਵਿਊ ਲਈ ਸਖ਼ਤ ਮਿਹਨਤ ਕਰਨ ਤੇ ਪਰਮਾਤਮਾ ਦਾ ਸਦਾ ਨਾਮ ਜਪਦੇ ਰਹਿਣ ਲਈ ਪ੍ਰੇਰਿਆ | ਇਸ ਮੌਕੇ ਬਾਬਾ ਬਲਦੇਵ ਸਿੰਘ, ਫਕੈਲਟੀ ਇੰਚਾਰਜ ਦਿਨੇਸ਼ ਗੁਪਤਾ, ਡਿਪਟੀ ਡਾਇਰੈਕਟਰ ਕਰਨਲ ਗੁਰਮੀਤ ਸਿੰਘ ਸੇਵਾਮੁਕਤ, ਚੀਫ਼ ਟ੍ਰੇਨਿੰਗ ਅਫ਼ਸਰ ਕਰਨਲ ਦਰਸ਼ਨ ਸਿੰਘ ਬਾਵਾ, ਭਾਈ ਵਰਿਆਮ ਸਿੰਘ, ਸੂਬੇਦਾਰ ਕੁਲਵੰਤ ਸਿੰਘ ਤੇ ਸੰਸਥਾ ਦਾ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਵਿਦਿਆਰਥੀਆਂ ਦੀ 'ਕੁਕਿੰਗ ਵਿਦਆਊਟ ਫਾਇਰ' ਗਤੀਵਿਧੀ ਕਰਵਾਈ <br/> ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>
Ad Position 24