27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 12-05-2026
ਝਬਾਲ, 11 ਮਈ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬੀੜ ਬਾਬਾ ਬੁੱਢਾ ਸਾਹਿਬ ਦੀ ਮੀਟਿੰਗ ਗੁਰਦੁਆਰਾ ਬਾਬਾ ਸਿਧਾਣਾ ਝਬਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ, ਜੋਨ ਪ੍ਰਧਾਨ ਕੁਲਵਿੰਦਰ ਸਿੰਘ ਕੈਰੋਂਵਾਲ ਅਤੇ ਜੋਨ ਸਕੱਤਰ ਬਲਜੀਤ ਸਿੰਘ ਝਬਾਲ ਸਿੰਘ ਨੇ 13 ਮਈ ਨੂੰ ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ ਅੱਗੇ ਅਣਮਿਥੇ ਸਮੇਂ ਲਈ ਲਗਾਏ ਜਾ ਰਹੇ ਧਰਨੇ ਸਬੰਧੀ ਕਿਸਾਨਾਂ ਨੂੰ ਲਾਮਬੰਦ ਕੀਤਾ | ਕਿਸਾਨ ਆਗੂਆਂ ਨੇ ਕਿਹਾ ਕਿ ਐੱਸ. ਡੀ. ਐੱਮ. ਦਫ਼ਤਰ ਤਰਨ ਤਾਰਨ ਵਿਖੇ ਭਿ੍ਸ਼ਟਾਚਾਰ ਮੱਕੜੀ ਜਾਲ ਵਾਂਗ ਫੈਲਿਆ ਹੋਇਆ ਹੈ | ਆਮ ਲੋਕਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰੀ ਦਾ ਮਾਮਲਾ ਅਨੇਕਾਂ ਵਾਰ ਐੱਸ. ਡੀ. ਐੱਮ. ਦੇ ਧਿਆਨ ਵਿਚ ਲਿਆਂਦਾ ਗਿਆ ਹੈ, ਪਰ ਕੋਈ ਅਸਰ ਨਹੀਂ ਹੋਇਆ | ਉਨਾਂ ਕਿਹਾ ਕਿ ਤਰਨ ਤਾਰਨ ਤਹਿਸੀਲ ਦੇ ਜਿਆਦਾ ਪਿੰਡਾਂ ਨੂੰ ਪੁੱਡਾ ਵਿਚ ਪਾਇਆ ਹੋਇਆ ਹੈ, ਜਿਸ ਨੂੰ ਵੇਚਣ ਤੇ ਖਰੀਦਣ ਲਈ ਬੇਲੋੜੀਆਂ ਸ਼ਰਤਾਂ ਰੱਖੀਆਂ ਗਈਆਂ ਹਨ | ਉਨ੍ਹਾਂ ਨੇ 13 ਮਈ ਨੂੰ ਐੱਸ. ਡੀ. ਐੱਮ. ਦਫਤਰ ਤਰਨ ਤਾਰਨ ਅੱਗੇ ਲਗਾਏ ਜਾ ਰਹੇ ਧਰਨੇ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਸਵਿੰਦਰ ਸਿੰਘ ਕਾਜੀਕੋਟ, ਕੁਲਵਿੰਦਰ ਸਿੰਘ ਕੈਰੋਂ, ਕੁਲਦੀਪ ਸਿੰਘ ਮੱਤੇਵਾਲ, ਹਰਕੰਵਲਜੀਤ ਸਿੰਘ, ਦਿਲਬਾਗ ਸਿੰਘ, ਸਰਬਜੀਤ ਸਿੰਘ ਨੂਰਦੀ, ਹਰਿੰਦਰਪਾਲ ਸਿੰਘ, ਜਸਬੀਰ ਸਿੰਘ, ਵੀਰ ਸਿੰਘ, ਰਾਮ ਸਿੰਘ, ਗੁਰਦਿਆਲ ਸਿੰਘ, ਮਨਜਿੰਦਰ ਸਿੰਘ ਲਾਲੂ ਘੁੰਮਣ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਭੋਜੀਆ, ਗੁਰਬੀਰ ਸਿੰਘ, ਗੁਰਮੀਤ ਸਿੰਘ, ਬਾਜ਼ ਸਿੰਘ ਬੁਰਜ, ਬਲਵਿੰਦਰ ਸਿੰਘ, ਅਮਰੀਕ ਸਿੰਘ ਝਬਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੇ ਥ੍ਰੀ ਵੀਲਰ ਦੀ ਟੱਕਰ ਦੌਰਾਨ ਨੌਜਵਾਨ ਜ਼ਖ਼ਮੀ <br/> ਅਗਲੀ ਖ਼ਬਰ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ <br/>
Ad Position 24