27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 12-05-2026
ਗੋਇੰਦਵਾਲ ਸਾਹਿਬ, 11 ਮਈ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਚ ਮਾਂ ਦਿਵਸ ਨੂੰ ਸਮਰਪਿਤ ਇੰਟਰ-ਹਾਊਸ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਆਤਮ ਵਿਸ਼ਵਾਸ, ਉਤਸ਼ਾਹ ਅਤੇ ਭਾਵਪੂਰਣ ਅੰਦਾਜ਼ ਨਾਲ ਭਾਗ ਲਿਆ | ਸਕੂਲ ਦੇ ਚਾਰ ਸਦਨਾਂ ਅਰਥ, ਵਾਟਰ, ਏਅਰ ਅਤੇ ਫਾਇਰ ਆਦਿ ਦੇ ਵਿਦਿਆਰਥੀਆਂ ਨੇ ਮਾਂ ਦੀ ਮਹਾਨਤਾ ਨੂੰ ਸਮਰਪਿਤ ਸੁੰਦਰ ਕਵਿਤਾਵਾਂ ਦਾ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸੁਰੀਲੇ ਢੰਗ ਨਾਲ ਉਚਾਰਨ ਕੀਤਾ | ਵਿਦਿਆਰਥੀਆਂ ਦੀਆਂ ਭਾਵਨਾਤਮਕ ਕਵਿਤਾਵਾਂ ਨੇ ਸਮਾਗਮ ਵਿੱਚ ਸਭ ਦਾ ਮਨ ਮੋਹ ਲਿਆ | ਬੱਚਿਆਂ ਦੇ ਸਪਸ਼ਟ ਉਚਾਰਨ, ਦਮਦਾਰ ਸਟੇਜ ਪ੍ਰਸਤੁਤੀ ਅਤੇ ਭਰਪੂਰ ਆਤਮ ਵਿਸ਼ਵਾਸ ਨੇ ਮੁਕਾਬਲੇ ਨੂੰ ਰੌਣਕਮਈ ਬਣਾ ਦਿੱਤਾ | ਇਸ ਰੋਮਾਂਚਕ ਮੁਕਾਬਲੇ ਵਿਚ ਵਾਟਰ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਦਰਜਾ ਸਭ ਤੋਂ ਉੱਚਾ ਹੈ ਅਤੇ ਹਰ ਬੱਚੇ ਦਾ ਫਰਜ਼ ਹੈ ਕਿ ਉਹ ਆਪਣੀ ਮਾਤਾ ਦਾ ਸਤਿਕਾਰ ਕਰੇ, ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕਰੇ ਅਤੇ ਹਰ ਸਮੇਂ ਉਨ੍ਹਾਂ ਦਾ ਆਦਰ ਬਣਾਈ ਰੱਖੇ | ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਾਪਿਆਂ ਦੀ ਸੇਵਾ ਅਤੇ ਸਤਿਕਾਰ ਕਰਨ ਵਾਲੇ ਬੱਚੇ ਹੀ ਜੀਵਨ ਵਿਚ ਅਸਲ ਕਾਮਯਾਬੀ ਹਾਸਲ ਕਰਦੇ ਹਨ | ਸਕੂਲ ਦੇ ਪਿ੍ੰਸੀਪਲ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਘਰ ਦੇ ਕੰਮਾਂ ਵਿਚ ਮਾਂ ਦਾ ਸਹਿਯੋਗ ਕਰਨ, ਉਨ੍ਹਾਂ ਦੀ ਹਰ ਗੱਲ ਦਾ ਸਤਿਕਾਰ ਕਰਨ ਅਤੇ ਆਪਣੇ ਚੰਗੇ ਗੁਣਾਂ ਨਾਲ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ | ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਅਤੇ ਹਾਊਸਾਂ ਨੂੰ ਵਧਾਈ ਦਿੱਤੀ ਗਈ | ਇਹ ਸਮਾਗਮ ਵਿਦਿਆਰਥੀਆਂ ਵਿਚ ਮਾਂ ਪ੍ਰਤੀ ਪਿਆਰ, ਸਤਿਕਾਰ ਅਤੇ ਸੰਸਕਾਰਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿਚ ਸਫਲ ਰਿਹਾ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਗੁਰਮੇਜ ਸਿੰਘ ਖੱਖ ਬਾਬਾ ਜੀਵਨ ਸਿੰਘ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣੇ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ <br/>
Ad Position 24