27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ ਤੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨੇ- ਬਰਾਹ

Ad Position 21
No active advertisement
ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਪੰਜਾਬ ਲੋਕ ਪਿ੍ਯ ਸਮਾਜ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਪਾਲ ਸਿੰਘ ਬਰਾਹ ਨੇ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਸਾਰੇ ਮਹਿਕਮਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਅਤੇ ਪੰਜਾਬ ਵਿਚ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਪੰਜਾਬ ਦੇ ਹਰ ਇਲਾਕੇ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਕਰਕੇ ਸ਼ਹਿਰਾਂ ਵਿਚ ਗੰਦਗੀ ਦੇ ਢੇਰ ਥਾਂ-ਥਾਂ ਲੱਗੇ ਹੋਏ ਹਨ, ਜਿਸ ਕਰਕੇ ਆਮ ਲੋਕਾਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਰਕਾਰ, ਜੋ ਮੁਸ਼ਕਿਲਾਂ ਵਿਚ ਘਿਰਦੀ ਜਾ ਰਹੀ ਹੈ, ਨੂੰ ਇਨ੍ਹਾਂ ਮੁਸ਼ਕਿਲਾਂ ਤੋਂ ਬਚਣ ਅਤੇ ਆਮ ਜਨਤਾ ਦੀ ਭਲਾਈ ਵਾਸਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਮੰਨ ਕੇ ਸਰਕਾਰ ਵਾਹ ਵਾਹ ਖੱਟ ਸਕਦੀ ਹੈ, ਜਿਸ ਕਰਕੇ ਆਮ ਲੋਕਾਂ ਨੂੰ ਰਾਹਤ ਤਾਂ ਮਿਲੇਗੀ ਹੀ ਅਤੇ ਸਰਕਾਰ ਦੀ ਤਾਕਤ ਵੀ ਵਧੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ 'ਚੋਂ ਤਰਨ ਤਾਰਨ ਜ਼ਿਲ੍ਹੇ 'ਚ ਲੜਕੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਸੂਬੇ 'ਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਰੀਆ ਰਾਣੀ ਬਣਨਾ ਚਾਹੁੰਦੀ ਹੈ ਬਾਇਓਲੋਜੀ ਦੀ ਪ੍ਰੋਫੈਸਰ
Ad Position 24