27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਕਰਮਚਾਰੀਆਂ ਨੇ ਹੜਤਾਲ ਦੌਰਾਨ ਸ਼ਹਿਰ 'ਚ ਕੱਢਿਆ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਪਿਛਲੇ 6 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਸਫ਼ਾਈ ਯੂਨੀਅਨ ਵਲੋਂ ਕੀਤੀ ਜਾ ਰਹੀ ਹੜਤਾਲ ਦੌਰਾਨ ਸੋਮਵਾਰ ਨੂੰ ਕਰਮਚਾਰੀਆਂ ਵਲੋਂ ਤਰਨ ਤਾਰਨ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਦੀ ਹੜ੍ਹਤਾਲ ਜਾਰੀ ਹੈ, ਜਿਸ ਕਾਰਨ ਸਫ਼ਾਈ ਦਾ ਕੰਮ ਬਿਲਕੁਲ ਠੱਪ ਪਿਆ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ. ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਇਸੇ ਤਰ੍ਹਾਂ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਜੱਜਪਾਲ, ਰਾਮ ਪ੍ਰਕਾਸ਼, ਲਾਟੀ, ਗੁਰਚਰਨ ਸਿੰਘ, ਰਾਜ ਕੁਮਾਰ, ਤਿਲਕ ਰਾਜ, ਕੁਲਵੰਤ ਸਿੰਘ, ਸੁਰਜੀਤ ਕੁਮਾਰ, ਪ੍ਰਦੀਪ ਕੁਮਾਰ, ਹਰਦੀਪ ਸਿੰਘ, ਸੁਭਾਸ਼, ਦਲੀਪ, ਬਖਸ਼ੀਸ ਸਿੰਘ, ਪਰਮਿੰਦਰ ਸਿੰਘ, ਸੁਦੇਸ਼ ਕੁਮਾਰ,ਅਮਰੀਕੋ, ਸੋਨੀਆ, ਭੋਲੀ ਪ੍ਰਧਾਨ, ਸਰਵਿੰਦਰ ਕੌਰ, ਜਗੀਰੋ, ਸੰਤੋਸ਼, ਨੀਤੂ, ਰਜਵੰਤ ਕੌਰ, ਸੁਨੀਤਾ ਆਦਿ ਹਾਜ਼ਰ ਸਨ | ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਸ਼ਹਿਰ ਵਿਚ ਕੂੜੇ ਕਰਕਟ ਦੇ ਢੇਰ ਲੱਗੇ ਹੋਏ ਹਨ ਅਤੇ ਸਫ਼ਾਈ ਦਾ ਬੁਰਾ ਹਾਲ ਹੋਇਆ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਰਾਵਾਂ ਨਾਲ ਕੁੱਟਮਾਰ ਕਰਨ ਤੇ ਨਕਦੀ ਖੋਹਣ 'ਤੇ 5 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਪਿੰਡ ਜੀਓਬਾਲਾ ਤੋਂ ਨਵੇਂ ਰੋਡਵੇਜ਼ ਬੱਸ ਰੂਟ ਨੂੰ ਦਿੱਤੀ ਹਰੀ ਝੰਡੀ <br/>
Ad Position 24