27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਰਾਵਾਂ ਨਾਲ ਕੁੱਟਮਾਰ ਕਰਨ ਤੇ ਨਕਦੀ ਖੋਹਣ 'ਤੇ 5 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਦੋ ਭਰਾਵਾਂ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਪਾਸੋਂ 50 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਜਾਣ ਦੇ ਮਾਮਲੇ ਵਿਚ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਪ੍ਰਗਟ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਤੱਖੂਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੈਂ ਅਤੇ ਮੇਰਾ ਭਰਾ ਅੰਗਰੇਜ ਸਿੰਘ ਕਣਕ ਦੀ ਕਟਾਈ ਕਰਨ ਲਈ ਪਿੰਡ ਤੱਖੂਚੱਕ ਆਏ ਸੀ | ਜਦੋੋਂ ਅਸੀਂ ਆਪਣੇ ਪੁਰਾਣੇ ਘਰ ਵੱਲ ਜਾ ਰਹੇ ਸੀ ਤਾਂ ਸੁਖਦੇਵ ਸਿੰਘ ਪੁੱਤਰ ਬਲਬੀਰ ਸਿੰਘ, ਸੁਖਰਾਜ ਸਿੰਘ ਪੁੱਤਰ ਨਾਜਰ ਸਿੰਘ, ਜਗਜੀਤ ਸਿੰਘ ਉਰਫ ਦੀਸ਼ਾ ਪੁੱਤਰ ਜਗੀਰ ਸਿੰਘ, ਸੁਖਚੈਨ ਸਿੰਘ ਪੁੱਤਰ ਅਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀਅਨ ਪਿੰਡ ਤੱਖੂਚੱਕ ਨੇ ਮੇਰੇ ਨਾਲ ਤੇ ਮੇਰੇ ਭਰਾ ਨਾਲ ਬੁਰੀ ਤਰ੍ਹਾਂ ਮਾਰ ਕੁੱਟਮਾਰ ਕੀਤੀ ਅਤੇ ਆਪਣੇ-ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਗਾਲ੍ਹਾਂ ਕੱਢਦੇ ਤੇ ਧਮਕੀਆਂ ਦਿੰਦੇ ਭੱਜ ਗਏ | ਮੇਰੇ ਭਰਾ ਅੰਗਰੇਜ ਸਿੰਘ ਦਾ ਫੋਨ ਤੇ 50,000 ਰੁਪਏ ਜੇਬ ਵਿਚੋੋਂ ਕੱਢ ਕੇ ਲੈ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਨੇ ਹੜਤਾਲ ਦੌਰਾਨ ਸ਼ਹਿਰ 'ਚ ਕੱਢਿਆ ਰੋਸ ਮਾਰਚ <br/>
Ad Position 24