27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲੜਕੀ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਤਰਨ ਤਾਰਨ, 11 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਲੋਂ ਲੜਕੀ ਨੂੰ ਅਗਵਾ ਕਰਨ 'ਤੇ ਉਸ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਮਹਿਤਾਬ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਕੂਚਾ ਨਿਹਾਲ ਸਿੰਘ ਅੱਡਾ ਬਾਜ਼ਾਰ ਤਰਨ ਤਾਰਨ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਲੜਕੀ ਅਰਸ਼ਦੀਪ ਕੌਰ ਜੋ ਕਿ ਘਰੋਂ ਅੰਮਿ੍ਤਸਰ ਯੂਨੀਵਰਸਿਟੀ ਗਈ ਹੋਈ ਸੀ, ਜੋ ਕਿ ਘਰ ਵਾਪਸ ਨਹੀਂ ਆਈ ਅਤੇ ਉਸ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਨੂੰ ਅਣਪਛਾਤਾ ਵਿਅਕਤੀ ਅਗਵਾ ਕਰਕੇ ਲੈ ਗਿਆ ਹੈ, ਜਿਸ ਨੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹਾ ਸਪਲਾਈ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਰਾਵਾਂ ਨਾਲ ਕੁੱਟਮਾਰ ਕਰਨ ਤੇ ਨਕਦੀ ਖੋਹਣ 'ਤੇ 5 ਖ਼ਿਲਾਫ਼ ਮਾਮਲਾ ਦਰਜ
Ad Position 24