ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ 2026 ਕਰਵਾਉਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ | ਇਸ ਸਬੰਧੀ ਜਾਰੀ ਅਗਾਊਾਂ ਨੋਟੀਫਿਕੇਸ਼ਨ ਅਨੁਸਾਰ 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਮਿਤੀ 13 ਮਈ (ਬੁੱਧਵਾਰ), 14 ਮਈ (ਵੀਰਵਾਰ), 15 ਮਈ (ਸ਼ੁੱਕਰਵਾਰ) ਅਤੇ 16 ਮਈ (ਸ਼ਨੀਵਾਰ) ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਦੌਰਾਨ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਤੀ 18 ਮਈ ਨੂੰ ਦਿਨ ਸੋਮਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਨੂੰ (ਮੰਗਲਵਾਰ) ਨੂੰ ਨਾਮਜ਼ਦਗੀ ਪੱਤਰ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ | ਮਿਤੀ 26 ਮਈ ਨੂੰ (ਮੰਗਲਵਾਰ) ਵੋਟਾਂ ਪਾਉਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ ਅਤੇ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਮਿਤੀ 29 ਮਈ ਨੂੰ (ਸ਼ੁੱਕਰਵਾਰ) ਵਾਲੇ ਦਿਨ ਪੋਲ ਹੋਈਆ ਵੋਟਾਂ ਦੀ ਗਿਣਤੀ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਜਾਰੀ ਹੋਣ ਦੇ ਨਾਲ ਹੀ ਨਗਰ ਕੋਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਮਿਤੀ 1 ਜੂਨ (ਸੋਮਵਾਰ) ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ | ਰਾਹੁਲ ਨੇ ਦੱਸਿਆ ਕਿ ਅਮਨਦੀਪ ਸਿੰਘ ਉਪ-ਮੰਡਲ ਮੈਜਿਸਟਰੇਟ ਪੱਟੀ ਨਗਰ ਕੋਂਸਲ ਪੱਟੀ ਦੀਆ ਚੋਣਾਂ ਕਰਵਾਉਣ ਲਈ ਬਤੌਰ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਦੇ ਨਾਲ ਰਾਜੇਸ਼ ਕੁਮਾਰ ਨਾਇਬ ਤਹਿਸੀਲਦਾਰ ਪੱਟੀ ਬਤੌਰ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਲਈ ਰਿਟਰਨਿੰਗ ਅਫ਼ਸਰ ਵਲੋਂ ਨਾਮਜ਼ਦਗੀ ਪੱਤਰ ਕੋਰਟ ਰੂਮ ਐੱਸ.ਡੀ.ਐੱਮ ਦਫ਼ਤਰ ਪੱਟੀ ਵਿਖੇ ਲਏ ਜਾਣਗੇ ਅਤੇ ਨਗਰ ਪੰਚਾਇਤ ਭਿੱਖੀਵਿੰਡ ਲਈ ਨਾਮਜ਼ਦਗੀ ਪੱਤਰ ਬਹੁਤਕਨੀਕੀ ਕਾਲਜ ਭਿੱਖੀਵਿੰਡ ਦੀ ਬਿਲਡਿੰਗ ਪੀ.ਟੀ.ਯੂ., ਕਮਰਾ ਨੰ. ਏ 101 ਨੂੰ ਨਾਮਜ਼ਦਗੀ ਸੈਂਟਰ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਗਰ ਕੋਂਸਲ ਪੱਟੀ ਦੇ ਕੁੱਲ 19 ਵਾਰਡ ਤੇ 38 ਪੋਲਿੰਗ ਸਟੇਸ਼ਨ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ ਵੋਟਰਾਂ ਦੀ ਕੁੱਲ ਗਿਣਤੀ 29561 ਹੈ, ਜਿਸ ਵਿਚ 15307 ਪੁਰਸ਼, 14252 ਔਰਤਾਂ ਅਤੇ ਹੋਰ 2 ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਦੇ ਕੁੱਲ 13 ਵਾਰਡ ਹਨ ਅਤੇ 14 ਪੋਲਿੰਗ ਬੂਥ ਹਨ ਅਤੇ ਕੱੁਲ ਵੋਟਰ 12143 ਹਨ, ਜਿਨ੍ਹਾਂ ਵਿਚ 6466ਪੁਰਸ਼ ਅਤੇ 5675 ਔਰਤਾਂ ਤੇ ਹੋਰ 2 ਸ਼ਾਮਿਲ ਹਨ |