ਮੀਆਂਵਿੰਡ, 12 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੱਡੀ ਗਿਣਤੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਆਗੂਆਂ ਨਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਇਕ ਅਹਿਮ ਮੁਲਾਕਾਤ ਕੀਤੀ | ਉਨ੍ਹਾਂ ਇਸ ਮੌਕੇ ਜਿੱਥੇ ਹਲਕੇ ਸੰਬੰਧੀ ਰਾਜਨੀਤਿਕ ਤੇ ਸਮਾਜਿਕ ਮੁੱਦਿਆਂ ਵਿਚਾਰ ਚਰਚਾਵਾਂ ਕੀਤੀਆਂ, ਉਥੇ ਬਾਜਵਾ ਨੂ੍ਰ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਤੋਂ ਕਾਂਗਰਸ ਦਾ ਉਮੀਦਵਾਰ ਪੂਰੀ ਸ਼ਾਹੀ ਠਾਠ ਨਾਲ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਸੰਤੋਖ ਸਿੰਘ ਭਲਾਈਪੁਰ ਦੀ ਪਿੱਠ ਥਾਪੜੀ ਅਤੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਦੇ ਰਹਿਣ ਲਈ ਕਿਹਾ | ਮੁਲਾਕਾਤ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਲਾਈਪੁਰ ਨੇ ਕਿਹਾ ਕਿ ਬਾਜਵਾ ਨਾਲ ਉਨ੍ਹਾਂ ਦੀ ਬਹੁਤ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ 2027 ਦੀਆਂ ਚੋਣਾਂ ਵਿਚ ਵੀ ਕਾਂਗਰਸ ਨੂੰ ਸੱਤਾ ਸੌਂਪਣ ਦੇ ਰੌਂਅ ਵਿਚ ਹਨ | ਇਸ ਮੌਕੇ ਭਲਾਈਪੁਰ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਹਲਕੇ ਦੇ ਯੂਥ ਪ੍ਰਧਾਨ ਪ੍ਰਦੀਪ ਸਿੰਘ, ਦਲਜੀਤ ਸਿੰਘ ਭੱਪੀ ਸੰਮਤੀ ਮੈਂਬਰ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਰਪੰਚ ਸਵਿੰਦਰ ਸਿੰਘ ਬੱਲ, ਡਾ. ਸੁਖਵੰਤ ਸਿੰਘ, ਸਰਪੰਚ ਗੁਰਦਿਆਲ ਸਿੰਘ ਕੰਗ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਪ੍ਰਧਾਨ ਰੌਬਿਨ ਮਾਨ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਸਰਪੰਚ ਪ੍ਰਭ ਥੋਥੀਆਂ, ਅਰਸ਼ ਬੱਲ ਬਲਾਕ ਪ੍ਰਧਾਨ, ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਸਰਪੰਚ ਪਰਮਪ੍ਰੀਤ ਸਿੰਘ ਸਾਹਬੀ ਛੱਜਲਵੱਡੀ, ਸਰਪੰਚ ਅੰਗਰੇਜ਼ ਸਿੰਘ ਕੀੜੀ ਸ਼ਾਹੀ, ਗੁਰਮੇਜ ਸਿੰਘ ਚੀਮਾ, ਸਰਪੰਚ ਨਿਰਮਲ ਸਿੰਘ ਪੱਡਾ, ਗੁਰਦੀਪ ਸਿੰਘ ਐੱਮ.ਸੀ., ਸਰਪੰਚ ਹੈਪੀ ਟੌਂਗ, ਪਿ੍ੰਸ ਬਿਆਸ ਸੰਮਤੀ ਮੈਂਬਰ, ਕੌਂਸਲਰ ਰਾਜਿੰਦਰ ਬਿੱਟਾ, ਕੰਵਲਜੀਤ ਸਿੰਘ ਨੱਥੋਕੇ, ਪਵਿੱਤਰਜੀਤ ਸਿੰਘ ਭਲੋਜਲਾ, ਸੋਨੰੂ ਗੁਲਾਲੀਪੁਰ, ਅਮਨਜੀਤ ਸਿੰਘ ਖੋਜਕੀਪੁਰ (ਸਾਰੇ ਸੰਮਤੀ ਮੈਂਬਰ), ਸਰਪੰਚ ਇੰਦਰਜੀਤ ਸਿੰਘ ਸੇਰੋਂ, ਜਸਪਾਲ ਸਿੰਘ ਛਾਪਿਆਂਵਾਲੀ, ਸਰਪੰਚ ਬਲਕਾਰ ਸਿੰਘ ਸਿੰਘਪੁਰਾ, ਬਾਜ ਸਿੰਘ ਭਲਾਈਪੁਰ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਮਨਜੀਤ ਸਿੰਘ ਸ਼ਾਹ ਭੋਰਸ਼ੀ, ਪਿ੍ੰਸ ਬਿਆਸ, ਸੁੱਖ ਸ਼ਾਹ, ਪੂਰਨ ਸਿੰਘ ਬਾਠ, ਜਗਦੀਪ ਸਿੰਘ ਮਾਨ, ਗੁਰਪ੍ਰੀਤ ਸਿੰਘ ਕਾਲੇਕੇ, ਰਣਜੀਤ ਸਿੰਘ ਰਾਣਾ ਧੂਲਕਾ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਮੁਹਤਬਰ ਹਾਜ਼ਰ ਸਨ |