17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਛਪਾਲ ਸਿੰਘ ਸੈਕਟਰੀ ਵਲੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸੇਰੋਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 13-05-2026
ਫਤਿਆਬਾਦ, 12 ਮਈ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਪੁਰਾਣੇ ਟਕਸਾਲੀ ਅਕਾਲੀ ਆਗੂ ਰਛਪਾਲ ਸਿੰਘ ਸੈਕਟਰੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬੀ ਰਮਨਦੀਪ ਕੋਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਤੋਂ ਉਹ ਬਾਗੋਬਾਗ ਹਨ ਤੇ ਉਨ੍ਹਾਂ ਨੂੰ ਹਲਕੇ ਦੇ ਲੋਕਾਂ 'ਤੇ ਪੂਰਾ ਵਿਸ਼ਵਾਸ਼ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਵਿਧਾਨ ਸਭਾ 'ਚ ਭੇਜਣਗੇ | ਉਹ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਹਲਕਾ ਖਡੂਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧਤਾ ਨਾਲ ਯਤਨਸ਼ੀਲ਼ ਰਹਿਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸਾਬਕਾ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ, ਸਾਬਕਾ ਸਰਪੰਚ ਭੂਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਨਾਲ ਅਕਾਲੀ ਆਗੂ ਅਤੇ ਵਰਕਰ ਚਟਾਨ ਵਾਂਗ ਖੜੇ ਹਨ | ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋੋਂ ਤੇ ਬੀਬਾ ਰਮਨਦੀਪ ਕੌਰ ਨੂੰ ਰਛਪਾਲ ਸਿੰਘ ਸੈਕਟਰੀ ਦੇ ਪਰਿਵਾਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਸਿੰਕਦਰ ਸਿੰਘ ਵਰਾਣਾ, ਸਾਬਕਾ ਸਰਪੰਚ ਰਾਜਾ ਭੈਲ, ਜਥੇਦਾਰ ਕਸ਼ਮੀਰ ਸਿੰਘ ਸਹੋਤਾ, ਮੈਂਬਰ ਪੰਚਾਇਤ ਜਸਬੀਰ ਸਿੰਘ ਸਾਹਬੀ, ਪਿ੍ੰਸੀਪਲ ਬਨਵੀਰ ਸਿੰਘ ਬਬਲੂ, ਜਬਰਜੰਗ ਸਿੰਘ, ਬਿਕਰਮ ਸਿੰਘ ਬੱਲਾਂ ਵਾਲੇ, ਸੁਖਦੇਵ ਸਿੰਘ ਮਿੰਟੂ, ਬਲਦੇਵ ਸਿੰਘ ਸਾਬਕਾ ਮੈਂਬਰ, ਤਰਸੇਮ ਸਿੰਘ, ਪਰਮਜੀਤ ਸਿੰਘ ਮੈਂਬਰ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਹਰਿੰਦਰ ਸਿੰਘ ਮੌਜੂਦ ਸਨ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਭੂਪਿੰਦਰ ਸਿੰਘ ਭਿੰਦਾ ਫਤਿਆਬਾਦ ਨੇ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੇ ਰੋਸ ਵਜੋਂ ਰਵਨੀਤ ਸਿੰਘ ਬਿੱਟੂ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਫੂਕਿਆ 'ਆਪ' ਸਰਕਾਰ... ਅਗਲੀ ਖ਼ਬਰ ਭੱਠਾ ਵਰਕਰ ਯੂਨੀਅਨ ਸੀਟੂ ਨੇ ਜ਼ਿਲ੍ਹਾ ਲੇਬਰ ਇੰਸਪੈਕਟਰ ਨੂੰ ਦਿੱਤਾ ਮੰਗ ਪੱਤਰ <br/>
Ad Position 24