ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ 'ਤੇ ਹੋਏ ਜਾਨ ਲੇਵਾ ਹਮਲੇ ਅਤੇ ਗੁੰਡਾਗਰਦੀ ਦੀ ਘਟਨਾ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਤਰਨ ਤਾਰਨ-ਅੰਮਿ੍ਤਸਰ ਚੌਂਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਸਮਰਥਕ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀ ਨਾਕਾਮ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਪ੍ਰਗਟ ਕੀਤਾ | ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦੀ ਸਥਿਤੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਗੁੰਡਾ ਅਨਸਰ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਰਾਜਨੀਤਿਕ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਦਾ ਕੋਈ ਵੀ ਵਰਕਰ ਡਰਨ ਵਾਲਾ ਨਹੀਂ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਵਿਰੋਧੀ ਪਾਰਟੀਆਂ ਦੇ ਦਫ਼ਤਰ ਵੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ | ਪੰਜਾਬ ਵਿਚ ਦਿਨੋ-ਦਿਨ ਵਧ ਰਹੀ ਗੁੰਡਾਗਰਦੀ, ਲੁੱਟਾਂ-ਖੋਹਾਂ ਤੇ ਗੈਂਗਸਟਰਵਾਦ ਨੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵਰਕਰ ਹਮੇਸ਼ਾਂ ਲੋਕਤੰਤਰ ਤੇ ਦੇਸ਼ ਦੀ ਏਕਤਾ ਲਈ ਲੜਦੇ ਰਹੇ ਹਨ ਅਤੇ ਅੱਗੇ ਵੀ ਡਟ ਕੇ ਖੜ੍ਹੇ ਰਹਿਣਗੇ | ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਕਰਕੇ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੱਲ੍ਹ ਦੀ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਰਹੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਮਲਾਵਰਾਂ ਖ਼ਿਲਾਫ਼ ਜਲਦ ਕਾਰਵਾਈ ਨਾ ਹੋਈ ਤਾਂ ਭਾਜਪਾ ਵਲੋਂ ਸੂਬਾ ਪੱਧਰ 'ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਸ ਮੌਕ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਸ਼ਿਵ ਕੁਮਾਰ ਸੋਨੀ, ਸੁਰਜੀਤ ਸਿੰਘ ਸਾਗਰ, ਸਤਨਾਮ ਸਿੰਘ ਭੁੱਲਰ, ਰਿਤੇਸ਼ ਚੋਪੜਾ, ਬਲਵਿੰਦਰ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੰੂ, ਸਕੱਤਰ ਹਰਜੀਤ ਸਿੰਘ ਕੰਗ, ਗੁਰਲਾਲ ਸਿੰਘ ਅਲਗੋਂ, ਅਮਨ ਅਰੋੜਾ, ਮੇਜਰ ਸਿੰਘ ਗਿੱਲ, ਰੋਹਿਤ ਸ਼ਰਮਾ, ਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ, ਡਾ. ਸੁਖਵੰਤ ਸਿੰਘ ਮੂਸੇ, ਕਰਮਜੀਤ ਸਿੰਘ ਗੱਗੋਬੂਹਾ, ਮੇਹਰ ਸਿੰਘ, ਨਰਿੰਦਰ ਸਿੰਘ, ਕੁਲਦੀਪ ਸਿੰਘ, ਖੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ, ਮਲਕੀਤ ਸਿੰਘ, ਜੇ.ਈ. ਗੁਰਬਚਨ ਸਿੰਘ, ਸੁਖਦੇਵ ਸਿੰਘ ਮਾਲੂਵਾਲ, ਬਚਿੱਤਰ ਸਿੰਘ, ਰਾਮੇਸ਼ ਕਲਸੀ, ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ, ਅਮਨ ਸ਼ਰਮਾ, ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ, ਰਾਮੇਸ਼ ਕਲਸੀ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ |