ਗੋਇੰਦਵਾਲ ਸਾਹਿਬ, 12 ਮਈ (ਸਕੱਤਰ ਸਿੰਘ ਅਟਵਾਲ)-ਕਰਤਾਰ ਫਲੋਰ ਮਿੱਲ ਗੋਇੰਦਵਾਲ ਸਾਹਿਬ ਦੇ ਮਾਲਕ ਇੰਦਰਜੀਤ ਸਿੰਘ ਦੇ ਭਰਾ ਅਮਰਜੀਤ ਸਿੰਘ ਬੀਤੇ ਦਿਨੀਂ ਆਪਣੀ ਸਰੀਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ | ਉਨ੍ਹਾਂ ਦੀਆਂ ਅਸਥੀਆਂ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਵਿਤਰ ਜਲ ਨਾਲ ਇਸ਼ਨਾਨ ਕਰਵਾਉਣ ਉਪਰੰਤ ਅਸਥੀਆਂ ਬਿਆਸ ਦਰਿਆ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ | ਇਸ ਮੌਕੇ ਅਮਰਜੀਤ ਸਿੰਘ, ਨਰਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਗਾਂਧੀ ਪਰਿਵਾਰ ਅਤੇ ਸਚਦੇਵਾ ਪਰਿਵਾਰ ਨਾਲ ਭੁਪਿੰਦਰ ਸਿੰਘ ਪੰਪ ਵਾਲੇ, ਜਨਰਲ ਸਕੱਤਰ ਕੁਲਦੀਪ ਸਿੰਘ ਲਹੋਰੀਆ, ਸੁਖਵਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਰੰਧਾਵਾ, ਦਲਜੀਤ ਸਿੰਘ ਝੰਡ , ਹਰਭਜਨ ਸਿੰਘ ਰਠੌਰ, ਜਸਵੰਤ ਸਿੰਘ, ਮਲਕੀਤ ਸਿੰਘ ਸੈਣੀ, ਰਜਿੰਦਰ ਸਿੰਘ ਰਾਜਾ, ਬਾਬਾ ਰਸ਼ਾਲ ਸਿੰਘ, ਕਰਨਲ ਅਮਰਜੀਤ ਸਿੰਘ, ਇਕਬਾਲ ਸਿੰਘ ਸੈਣੀ, ਮਨਜੀਤ ਸਿੰਘ, ਸ਼ਰਮਾ ਜੀ, ਗਗਨਦੀਪ ਸਿੰਘ, ਪਲਵਿੰਦਰ ਸ਼ਰਮਾ ਤੇ ਰਵਿੰਦਰ ਕੁਮਾਰ ਨਾਲ ਦੁੱਖ ਪ੍ਰਗਟ ਕੀਤਾ |