ਤਰਨ ਤਾਰਨ, 12 ਮਈ (ਪਰਮਜੀਤ ਜੋਸ਼ੀ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਨਵਾਂ ਜੀਵਨ ਦੇਣ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਜੀ ਆਯੁਰਵੈਦਿਕ ਦਵਾਖਾਨਾ ਚਲਾ ਰਹੇ ਬਾਬਾ ਦੀਪ ਸਿੰਘ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਵਲੋੋਂ ਫਰੀ ਨਸ਼ਾ ਛੁਡਾਊ ਆਯੁਰਵੈਦਿਕ ਅਤੇ ਸਰਵਾਈਕਲ ਦੇ ਮਰੀਜਾਂ ਲਈ ਮੁਫਤ ਆਯੁਰਵੈਦਿਕ ਕੈਂਪ ਨੇੜੇ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ 16 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਨਸ਼ਾ ਛੱਡਣ ਦੇ ਚਾਹਵਾਨ ਅਤੇ ਸਰਵਾਈਕਲ ਦੇ ਮਰੀਜ ਇਸ ਕੈਂਪ ਦਾ ਲਾਭ ਉਠਾਉ, ਅੱਖਾਂ ਦਾ ਦਾਰੂ ਵੀ ਫਰੀ ਦਿੱਤਾ ਜਾਵੇਗਾ | ਗੱਲਬਾਤ ਕਰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਨੇ ਦੱਸਿਆ ਕਿ ਹਜਾਰਾਂ ਦੀ ਗਿਣਤੀ ਵਿਚ ਨੌਜਵਾਨ ਨਸ਼ਾ ਛੁਡਾਉ ਆਯੁਰਵੈਦਿਕ ਦਵਾਈ ਦਾ ਲਾਭ ਉਠਾ ਕੇ ਨਿਰੋਗ ਜਿੰਦਗੀ ਬਤੀਤ ਕਰ ਰਹੇ ਹਨ | ਉਨ੍ਹਾਂ ਲੋੜਵੰਦ ਮਰੀਜਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਲਾਭ ਉਠਾਉਣ |