17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਝਬਾਲ, 12 ਮਈ (ਸੁਖਦੇਵ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਵਿਦਿਆਰਥੀਆਂ ਵਲੋਂ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ 93.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਪ੍ਰੀਤ ਕੌਰ ਨੇ 92.30 ਫ਼ੀਸਦੀ ਅੰਕਾਂ ਪ੍ਰਾਪਤ ਕਰਕੇ ਦੂਜਾ, ਖੁਸ਼ਪ੍ਰੀਤ ਕੌਰ ਨੇ 91.69 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ, ਰਿਤਿਕਾ ਦੀਪ ਕੌਰ ਅਤੇ ਹਰਸੁਖਮੀਤ ਕੌਰ ਨੇ 90.30 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਸਾਂਝੇ ਤੌਰ 'ਤੇ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਤਰਨਜੀਤ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਆਖਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਿਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ 5 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 22 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 37 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅਤੇ 21 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਡਾਕਟਰ ਤਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਡਾਕਟਰ ਸੰਦੀਪ ਕੌਰ ਅਮਰੀਕਾ ਵਲੋਂ ਨਤੀਜਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਤਨਵੀਰ ਕੌਰ ਨੂੰ 25000 ਰੁਪਏ, ਦੂਸਰਾ ਸਥਾਨ ਹਾਸਲ ਕਰਨ ਵਾਲੀ ਹਰਪ੍ਰੀਤ ਕੌਰ ਨੂੰ 15000 ਰੁਪਏ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਖੁਸ਼ਪ੍ਰੀਤ ਕੌਰ ਨੂੰ 10000 ਰੁਪਏ ਦੀ ਰਾਸ਼ੀ ਚੈਕ ਰਾਹੀਂ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਆਖਿਆ ਕਿ ਜੀਵਨ ਵਿਚ ਕੋਈ ਵੀ ਮੰਜਿਲ ਅਸੰਭਵ ਨਹੀਂ ਹੁੰਦੀ, ਜੇਕਰ ਉਸਨੂੰ ਪੂਰੀ ਇਮਾਨਦਾਰੀ ਅਤੇ ਦਿ੍ੜ੍ਹ ਨਿਸ਼ਚੇ ਨਾਲ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਿਤ ਸਿੱਖਿਆ ਦਾ ਨਤੀਜਾ ਹਨ | ਇਸ ਮੌਕੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 7ਵੇਂ ਦਿਨ ਵਿਚ ਦਾਖ਼ਲ <br/> ਅਗਲੀ ਖ਼ਬਰ ਮੁਫ਼ਤ ਨਸ਼ਾ ਛੁਡਾਊ ਤੇ ਆਯੁਰਵੈਦਿਕ ਕੈਂਪ 16 ਨੂੰ <br/>
Ad Position 24