17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਫਤਿਆਬਾਦ, 12 ਮਈ (ਹਰਵਿੰਦਰ ਸਿੰਘ ਧੂੰਦਾ)-ਸੇੇਂਟ ਸੋਲਜਰ ਡੀਵਾਈਨ ਪਬਲਿਕ ਸਕੂਲ ਵੇਈਾਪੂਈ ਵਿਖੇ ਮਾਂ ਦਿਵਸ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਆਪਣੀਆਂ ਮਾਤਾਵਾਂ ਨੂੰ ਸਮਰਪਿਤ ਗੀਤ, ਨਾਚ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਕੈਂਪਸ ਖੁਸ਼ੀਆਂ ਨਾਲ ਭਰਿਆ ਹੋਇਆ ਸੀ, ਜਿੱਥੇ ਵਿਦਿਆਰਥੀਆਂ ਨੇ ਸਕਿੱਟਾਂ ਰਾਹੀਂ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ | ਇਸਦੇ ਨਾਲ ਹੀ ਹੱਥਾਂ ਨਾਲ ਬਣਾਏ ਗਏ ਕਾਰਡ ਅਤੇ ਫੈਸ਼ਨ ਸ਼ੋਅ ਵਰਗੀਆਂ ਰਚਨਾਤਮਕ ਗਤੀਵਿਧੀਆਂ ਨੇ ਮਾਂ ਤੇ ਬੱਚੇ ਦੇ ਅਟੁੱਟ ਰਿਸ਼ਤੇ ਨੂੰ ਖੂਬਸੂਰਤ ਤਰੀਕੇ ਨਾਲ ਪੇਸ਼ ਕੀਤਾ | ਇਸ ਪ੍ਰੋਗਰਾਮ ਰਾਹੀਂ ਮਾਵਾਂ ਦੀ ਸਾਡੇ ਜੀਵਨ ਵਿਚ ਮਹੱਤਤਾ ਅਤੇ ਉਨ੍ਹਾਂ ਦੇ ਪਿਆਰ ਤੇ ਤਿਆਗ ਲਈ ਧੰਨਵਾਦ ਪ੍ਰਗਟ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਸੁੰਦਰ ਗ੍ਰੀਟਿੰਗ ਕਾਰਡ ਅਤੇ ਤੋਹਫ਼ੇ ਵੀ ਤਿਆਰ ਕੀਤੇ | ਅਧਿਆਪਕਾਂ ਨੇ ਬੱਚਿਆਂ ਨੂੰ ਹਰ ਰੋਜ਼ ਆਪਣੀਆਂ ਮਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮਾਰੋਹ ਨੇ ਸਕੂਲ ਦੇ ਮਾਹੌਲ ਨੂੰ ਖੁਸ਼ੀ ਅਤੇ ਪਿਆਰ ਨਾਲ ਭਰ ਦਿੱਤਾ | ਕਿੰਡਰਗਾਰਟਨ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮਾਂ ਦੀ ਮਹਿਮਾ ਵਿਚ ਕਵਿਤਾਵਾਂ, ਗੀਤ ਅਤੇ ਸ਼ਾਨਦਾਰ ਨਾਚ ਪੇਸ਼ ਕੀਤੇ | ਵਿਦਿਆਰਥੀਆਂ ਨੇ ਆਪਣੀ ਜਿੰਦਗੀ ਵਿੱਚ ਮਾਂ ਦੀ ਮਹੱਤਤਾ ਬਾਰੇ ਨਿੱਜੀ ਅਨੁਭਵ ਸਾਂਝੇ ਕੀਤੇ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਸ਼ੈਲੀ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਅਗਲੀ ਪੀੜ੍ਹੀ ਦੇ ਪਾਲਣ-ਪੋਸ਼ਣ ਵਿਚ ਮਾਂਵਾਂ ਦੇ ਨਿਰਸਵਾਰਥ ਯੋਗਦਾਨ ਦੀ ਪ੍ਰਸ਼ੰਸਾ ਕੀਤੀ | ਇਸ ਸਮਾਗਮ ਦਾ ਉਦੇਸ਼ ਮਾਂ-ਬੱਚੇ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਸੀ | ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦੇ ਹੋਏ ਇਸ ਪ੍ਰੋਗਰਾਮ ਨੂੰ ਯਾਦਗਾਰ ਅਤੇ ਅਰਥਪੂਰਨ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ਾਹ ਹਰਬੰਸ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24