17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਔਰਤ ਨਾਲ ਕੁੱਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਔਰਤ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਆ ਕੱਚਾ ਪੱਕਾ ਵਿਖੇ ਕੁਲਬੀਰ ਕੌਰ ਪਤਨੀ ਗੁਰਬਾਜ ਸਿੰਘ ਵਾਸੀ ਲੱਖਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ 2 ਮਈ ਨੂੰ ਉਹ ਆਪਣੇ ਘਰ ਵਿਚ ਇੱਕਲੀ ਸੀ ਕਿ ਦਵਿੰਦਰ ਸਿੰਘ ਪੁੱਤਰ ਸੰਪੂਰਨ ਸਿੰਘ, ਕੁਲਦੀਪ ਕੌਰ ਪਤਨੀ ਦਵਿੰਦਰ ਸਿੰਘ ਵਾਸੀਅਨ ਲਖਣਾ, ਖੁਸ਼ਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਭਿੱਖੀਵਿੰਡ ਨੇ ਉਸਦੇ ਘਰ ਵਿਚ ਦਾਖਲ ਹੋ ਕੇ ਉਸਦੀ ਕੁੱਟਮਾਰ ਕੀਤੀ 'ਤੇ ਸੱਟਾਂ ਮਾਰੀਆਂ | ਉਕਤ ਵਿਅਕਤੀਆਂ ਵਲੋਂ ਉਸਦੇ ਡਿੱਗੀ ਪਈ ਦੇ ਠੁੱਡੇ ਮਾਰੇ ਅਤੇ ਉਹ ਬੇਹੋਸ਼ ਹੋ ਗਈ ਤਾਂ ਉਕਤ ਵਿਅਕਤੀ ਮੌਕੇ ਤੋੋਂ ਫਰਾਰ ਹੋ ਗਏ, ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾੲਆ ਜਿੱਥੇ ਉਹ ਜੇਰੇ ਇਲਾਜ ਹੈ | ਵਜ਼੍ਹ ਰੰਜਿਸ਼ ਇਹ ਹੈ ਕਿ ਉਸਦੇ ਦਾਦਾ ਸਹੁਰੇ ਸੰਪੂਰਨ ਸਿੰਘ ਨੇ ਆਪਣੀ ਘਰ ਵਾਲੀ ਜਗਾ ਉਸਦੇ ਪਤੀ ਗੁਰਬਾਜ ਸਿੰਘ ਦੇ ਨਾਮ 'ਤੇ ਕਰ ਦਿੱਤੀ ਹੈ | ਦਵਿੰਦਰ ਸਿੰਘ ਅਤੇ ਉਸਦੀ ਪਤਨੀ ਕੁਲਦੀਪ ਕੌਰ ਉਸ ਜਗਾ 'ਤੇ ਕਬਜਾ ਕਰਨਾ ਚਹੁੰਦੇ ਹਨ ਇਸ ਰੰਜਿਸ਼ ਕਰਕੇ ਉਕਤ ਵਿਅਕਤੀਆਂ ਨੇ ਇਕ ਸਲਾਹ ਹੋ ਕੇ ਉਸਦੇ ਸੱਟਾਂ ਮਾਰ ਕੇ ਮੈਨੂੰ ਜ਼ਖਮੀ ਕੀਤਾ | ਜਾਂਚ ਅਧਿਕਾਰੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਯੁੱਧਵੀਰ ਸਿੰਘ ਸਰਲੀ ਰਮਦਾਸ ਨਗਰ ਕੌਂਸਲ ਚੋਣਾਂ ਲਈ ਅਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>
Ad Position 24