17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਗੰਡਵਿੰਡ ਤੋਂ ਚੀਮਾ ਕਲਾਂ ਨਜ਼ਦੀਕ ਇੱਟਾਂ ਵਾਲਾ ਭੱਠੇ ਤੋਂ ਪ੍ਰਤਾਪ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਭੁੱਚਰ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਮੁਹੱਲਾ ਜਸਵੰਤ ਸਿੰਘ ਨਜ਼ਦੀਕ ਤੋਂ ਅੰਗਰੇਜ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਚੂਸਲੇਵੜ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਫਤਿਆਬਾਦ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਪਿੰਡ ਪੱਖੋਕੇ ਤੋਂ ਨਾਕਾਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ, ਸ਼ੀਰਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀਅਨ ਪਿੰਡ ਪੱਖੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਕੱਚਾ ਪੱਕਾ ਤੋਂ ਸਤਨਾਮ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਅਕਬਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰਾਲੇ ਨੇ ਸੇਵਾਮੁਕਤ ਸੀ.ਏ.ਪੀ.ਐੱਫ. ਕਰਮਚਾਰੀਆਂ ਦੇ ਅੰਤਿਮ ਸੰਸਕਾਰ ਲਈ ਜਾਰੀ ਕੀਤਾ ਸਾਂਝਾ ਐੱਸ.ਓ.ਪੀ. - ਪੀ.... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਜਾ ਰਹੇ ਧਰਨੇ 'ਚ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ <...
Ad Position 24