17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਵੱਛ ਭਾਰਤ ਸਰਵੇਖਣ ਸੰਬੰਧੀ ਨਿਗਮ ਨੇ ਭੇਜੀ ਆਪਣੀ ਰਿਪੋਰਟ

Ad Position 21
No active advertisement
ਅਜੀਤ ਡੈਸਕ 13-05-2026

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਇਲਾਕਿਆਂ 'ਚ ਸਵੱਛ ਭਾਰਤ ਸਰਵੇਖਣ ਦੀਆਂ ਤਿਆਰੀਆਂ ਹੋ ਰਹੀਆਂ ਹਨ | ਇਸ ਸੰਬੰਧ ਵਿਚ ਸਵੱਛ ਭਾਰਤ ਮਿਸ਼ਨ ਵਲੋਂ ਕੁਝ ਹਦਾਇਤਾਂ ਕੀਤੀਆਂ ਹਨ ਜਿਸ 'ਤੇ ਨਿਗਮ ਨੂੰ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ | ਇਸ ਸਰਵੇਖਣ ਨੂੰ ਲੈ ਕੇ ਨਿਗਮ ਵਲੋਂ ਇਕ ਰਿਪੋਰਟ ਪੇਸ਼ ਕੀਤੀ ਗਈ ਹੈ | ਜਿਸ 'ਚ ਦੱਸਿਆ ਗਿਆ ਹੈ ਕਿ ਨਗਰ ਨਿਗਮ ਵਲੋਂ ਕੂੜਾ ਚੁਕਣ ਲਈ 200 ਦੇ ਕਰੀਬ ਗੱਡੀਆਂ ਲਗਾਈਆਂ ਗਈਆਂ ਹਨ | ਇਸ ਤੋਂ ਇਲਾਵਾ 1700 ਸਫ਼ਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟਾਂ ਵੰਡੀਆਂ ਗਈਆਂ ਹਨ | ਇਸ ਤੋਂ ਇਲਾਵਾ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਕੂੜੇ ਦੇ ਢੇਰਾਂ ਨੂੰ ਹਟਾਇਆ ਜਾ ਰਿਹਾ ਹੈ | ਆਪਣੀ ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਇਕੱਠਾ ਕੀਤਾ ਜਾ ਰਿਹਾ ਹੈ | ਸਾਂਝੇ ਪਖਾਨੇ ਅਤੇ ਜਨਤਕ ਪਖਾਨਿਆਂ ਨੂੰ ਚਾਲੂ ਹਾਲਤ ਵਿਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਵੀਰ ਸਿੰਘ ਬਿਰਧ ਘਰ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਗੰਦਗੀ ਦੇ ਢੇਰਾਂ ਕਾਰਨ ਨਰਕ ਵਰਗੀ ਬਣੀ ਜੀਵਨ ਸ਼ੈਲੀ, ਇਲਾਕਾ ਵਾਸੀਆਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ <br/>
Ad Position 24