17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਵਿਸ਼ਵ ਤਕਨਾਲੋਜੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਤਰਨ ਤਾਰਨ ਵਿਖੇ ਵਿਸ਼ਵ ਤਕਨਾਲੋਜੀ ਦਿਵਸ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਤਕਨਾਲੋਜੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਭਾ ਕਰਵਾਈ ਗਈ | ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਵਿਕਾਸ ਅਤੇ ਇਸਨੇ ਪਿਛਲੇ ਸਾਲਾਂ ਵਿਚ ਦੁਨੀਆਂ ਨੂੰ ਕਿਵੇਂ ਬਦਲਿਆ ਹੈ, ਬਾਰੇ ਜਾਣਕਾਰੀ ਦਿੱਤੀ ਗਈ | ਵਿਸ਼ੇ ਨਾਲ ਸੰਬੰਧਿਤ ਪਾਵਰਪੁਆਇੰਟ ਪੇਸ਼ਕਾਰੀ ਵੀ ਦਿਖਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੇ ਵੱਖ-ਵੱਖ ਤਕਨੀਕੀ ਤਰੱਕੀਆਂ ਅਤੇ ਖੋਜਾਂ ਬਾਰੇ ਗਿਆਨ ਹਾਸਲ ਕੀਤਾ | ਇਸ ਤੋਂ ਬਾਅਦ ਇਕ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਤਕਨਾਲੋਜੀ 'ਤੇ ਅਧਾਰਿਤ ਓਪਨ ਕਇੱਜ ਵਿਚ ਸਰਗਰਮੀ ਨਾਲ ਭਾਗ ਲਿਆ ਅਤੇ ਸਵਾਲਾਂ ਦੇ ਜਵਾਬ ਭਰੋਸੇ ਤੇ ਉਤਸ਼ਾਹ ਨਾਲ ਦਿੱਤੇ | ਇਸ ਸਮਾਗਮ ਦੌਰਾਨ ਡਾਇਰੈਕਟਰ ਅੰਮਿ੍ਤ ਖੇੜਾ, ਡਾਇਰੈਕਟਰ ਆਫ਼ ਅਕੈਡਮਿਕਸ ਐਂਡ ਐਕਸੀਲੈਂਸ ਸੰਗੀਤਾ ਸਿੰਘ, ਵਾਈਸ ਪਿ੍ੰਸੀਪਲ ਹਰਲੀਨ ਕੌਰ ਅਤੇ ਪ੍ਰਸ਼ਾਸਕ ਸ਼ਵੇਤਾ ਸਹਿਗਲ ਸਮੂਹ ਸਟਾਫ਼ ਮੈਂਬਰਾਂ ਸਮੇਤ ਹਾਜ਼ਰ ਸਨ | ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਜਿਹੀਆਂ ਸਭਾਵਾਂ ਨਾ ਸਿਰਫ਼ ਗਿਆਨ ਵਿਚ ਵਾਧਾ ਕਰਦੀਆਂ ਹਨ, ਸਗੋਂ ਵਿਦਿਆਰਥੀਆਂ ਵਿਚ ਜਾਗਰੂਕਤਾ, ਉਤਸੁਕਤਾ ਅਤੇ ਚੰਗੇ ਸੰਸਕਾਰ ਵੀ ਪੈਦਾ ਕਰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24