ਤਰਨ ਤਾਰਨ, 12 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿੰ੍ਰਸੀਪਲ ਸਲੋਨੀ ਅਰੋੜਾ ਨੇ ਮਾਂ ਦਿਵਸ ਦੀ ਮਹਤੱਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਨਰਸਰੀ ਤੋਂ ਕੇ. ਜੀ. ਜਮਾਤ ਤੱਕ ਦੇ ਬੱਚਿਆਂ ਨੇ ਮਾਂ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਵਿਦਿਆਰਥੀਆਂ ਨੇ ਮਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਭਾਸ਼ਣ ਪੇਸ਼ ਕੀਤੇ | ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਰਕਿੰਗ ਮਾਤਾਵਾਂ ਅਤੇ ਘਰੇਲੂ ਮਾਤਾਵਾਂ ਦੇ ਰੋਲ ਦੇ ਡੀਬੇਟ ਕਰਵਾਈ ਗਈ | ਸਕੂਲ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਸਕੂਲ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਵਲੋਂ ਵਿਦਿਆਰਥਈਆਂ ਨੂੰ ਆਪਣੀਆਂ ਮਾਤਾਵਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਆਪਣੀਆਂ ਅਧਿਆਪਕਾਵਾਂ ਨੂੰ ਵੀ ਆਪਣੀਆਂ ਮਾਤਾਵਾਂ ਵਾਂਗ ਹੀ ਇੱਜਤ ਤੇ ਸਨਮਾਨ ਦੇਣਾ ਚਾਹੀਦਾ ਹੈ |