17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 13-05-2026
ਫਤਿਆਬਾਦ, 12 ਮਈ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਇਨਕਲਾਬੀ ਮਾਰਸਵਾਦੀ ਪਾਰਟੀ ਦੇ ਆਗੂ ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਕਾਹਲਵਾਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਤਹਿਸੀਲ ਖਡੂਰ ਸਾਹਿਬ ਗੋਇੰਦਵਾਲ ਸਾਹਿਬ ਤਹਿਸੀਲਦਾਰ ਹਾਜ਼ਰ ਨਹੀਂ ਉਸ ਨੂੰ ਤੁਰੰਤ ਲਗਾਇਆ ਜਾਵੇ | ਮੰਡ ਏਰੀਏ ਦੇ ਕੁਝ ਲੋਕਾਂ ਨੂੰ ਅਜੇ ਤੱਕ ਮੁਆਵਜਾ ਨਹੀਂ ਮਿਲਿਆ ਮੁਆਵਜਾ ਦਵਾਇਆ ਜਾਵੇ | ਚੋਰੀਆਂ, ਡਕੈਤੀਆਂ. ਫਿਰੌਤੀਆਂ ਤੇ ਨਸ਼ੇ ਦੇ ਵੱਡੇ ਸਮੱਗਲਰਾਂ 'ਤੇ ਸਿਕੰਜਾ ਕੱਸਿਆ ਜਾਵੇ | ਆਮ ਲੋਕਾਂ ਦੀਆਂ ਦਰਖਾਸਤਾਂ ਥਾਣੇ ਵਿਚ ਰੁਲ ਰਹੀਆਂ ਸਨ, ਉਨ੍ਹਾਂ ਦੀ ਸੁਣਵਾਈ ਕੀਤੀ ਜਾਵੇ | ਮੰਗ ਪੱਤਰ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਜਥੇਬੰਦੀਆਂ ਤੋਂੋ ਮੰਗ ਪੱਤਰ ਪ੍ਰਾਪਤ ਕਰਦੇ ਹੋਏ ਮਸਲੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਇਲਾਵਾ ਨਰਿੰਦਰ ਸਿੰਘ, ਬੌਬੀ ਗੋਇੰਦਵਾਲ, ਜੰਗ ਬਹਾਦਰ ਸਿੰਘ ਤੁੜ, ਨਛੱਤਰ ਸਿੰਘ, ਇੰਦਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ ਫੈਲੋਕੇ, ਅੰਮਿ੍ਤਪਾਲ ਸਿੰਘ ਚੌਧਰੀਵਾਲਾ, ਜੋਗਿੰਦਰ ਸਿੰਘ ਖਡੂਰ ਸਾਹਿਬ, ਦਾਰਾ ਸਿੰਘ ਮੁੰਡਾ ਪਿੰਡ, ਲਖਬੀਰ ਸਿੰਘ ਤੇ ਨਿਰਵੈਲ ਸਿੰਘ ਲੁਹਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੱਤਾ 'ਚ ਆਵੇਗੀ ਅਕਾਲੀ ਸਰਕਾਰ- ਬਿੱਲਾ ਵੈਰੋਵਾਲ <br/> ਅਗਲੀ ਖ਼ਬਰ ਮਮਤਾ ਨਿਕੇਤਨ ਵਿਖੇ 'ਨੈਸ਼ਨਲ ਟੈਕਨਾਲੋਜੀ ਡੇ' ਮਨਾਇਆ <br/>
Ad Position 24