ਮੀਆਂਵਿੰਡ, 12 ਮਈ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਬਿੱਲਾ ਵੈਰੋਵਾਲ ਨੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆ ਰਹੀਆਂ 2027 ਦੀਆਂ ਵਿਧਾਨ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਡੱਟਣ ਦਾ ਮਨ ਬਣਾ ਚੁੱਕੇ ਹਨ ਕਿਉਂਕਿ ਲੋਕ ਚਾਹੁੰਦੇ ਹਨ ਕਿ ਜੇਕਰ ਸੁੱਖ ਸਹੂਲਤਾਂ ਅਤੇ ਸ਼ਾਂਤੀਪੂਰਵਕ ਜਿੰਦਗੀ ਜਿਊਣੀ ਹੈ ਤਾਂ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਵਧੀ ਲੋਕਪਿ੍ਯਤਾ ਤੋਂ ਇਹ ਸਾਬਤ ਹੁੰਦਾ ਹੈ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ ਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਹੋਣਗੇ | ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਾਬਕਾ ਸਰਪੰਚ ਪਰਮਦੀਪ ਸਿੰਘ ਟਕਾਪੁਰ, ਮੈਂਬਰ ਰਣਜੀਤ ਸਿੰਘ ਰਾਣਾ, ਐੱਸ. ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਆਦਿ ਹਾਜ਼ਰ ਸਨ |