ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਫਿਰ ਲੜਕੀਆਂ ਨੇ ਬਾਜੀ ਮਾਰੀ ਹੈ | ਭਾਵੇਂ ਕਿ ਜ਼ਿਲ੍ਹੇ ਵਿਚੋਂ ਦਸ਼ਮੇਸ਼ ਸੀਨੀ. ਸੈਕੰ. ਸਕੂਲ ਵਲਟੋਹਾ ਦੇ ਵਿਦਿਆਰਥੀ ਗਰਵ ਦੇਵਗਨ 97.60 ਫ਼ੀਸਦੀ ਅੰਕ ਹਾਸਲ ਕਰਕੇ ਪਹਿਲੇ ਸਥਾਨ 'ਤੇ ਰਿਹਾ ਹੈ, ਜਦਕਿ ਪਹਿਲੇ 10 ਸਥਾਨਾਂ ਵਿਚ 7 ਲੜਕੀਆਂ ਨੇ ਅਤੇ 3 ਲੜਕੇ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਬਾਰ੍ਹਵੀਂ ਦੀ ਪ੍ਰੀਖਿਆ ਲਈ ਕੁੱਲ 11733 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਐਲਾਨੇ ਗਏ ਨਤੀਜਿਆਂ ਵਿਚ 10703 ਵਿਦਿਆਰਥੀ ਪਾਸ ਹੋਏ ਹਨ, ਜਿਸ ਨਾਲ ਜ਼ਿਲ੍ਹਾ ਤਰਨ ਤਾਰਨ ਦਾ ਨਤੀਜਾ 91.22 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਵਿਦਿਆਰਥੀ ਮੈਰਿਟ ਵਿਚ ਆਏ ਹਨ, ਜਿੰਨਾਂ ਵਿਚ ਦੋ ਲੜਕੇ ਅਤੇ ਤਿੰਨ ਲੜਕੀਆਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਦਸ਼ਮੇਸ਼ ਸੀਨੀ. ਸੈਕੰ. ਸਕੂਲ ਵਲਟੋਹਾ ਦੇ ਵਿਦਿਆਰਥੀ ਗਰਵ ਦੇਵਗਨ ਪੁੱਤਰ ਅਨਿਲ ਕੁਮਾਰ ਨੇ 97.60 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ, ਗੌਰਮਿੰਟ ਸੀਨੀ. ਸੈਕੰ. ਸਕੂਲ ਗੱਗੋਬੂਹਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 97.60 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਸਥਾਨ, ਸਰਕਾਰੀ ਸੀਨੀ. ਸੈਕੰ. ਸਕੂਲ ਦੁੱਬਲੀ ਦੀ ਵਿਦਿਆਰਥਣ ਮਨਸੀਰਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 97 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ, ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਦੀ ਵਿਦਿਆਰਥਣ ਪਰਨੀਤ ਕੌਰ ਸੰਧੂ ਪੁੱਤਰੀ ਜਗਜੀਤ ਸਿੰਘ ਸੰਧੂ ਨੇ 96.80 ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਸਥਾਨ, ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰਨੂਰ ਸਿੰਘ ਪੁੱਤਰ ਸੁਲੱਖਣ ਸਿੰਘ ਨੇ 96.80 ਅੰਕ ਹਾਸਲ ਕਰਕੇ ਪੰਜਵਾਂ ਸਥਾਨ, ਸਰਕਾਰੀ ਸੀਨੀ. ਸੈਕੰ. ਸਕੂਲ ਗੱਗੋਬੂਹਾ ਦੀ ਵਿਦਿਆਰਥਣ ਜਸਮੀਨ ਕੌਰ ਪੁੱਤਰੀ ਸਰਵਣ ਸਿੰਘ ਨੇ 96.40 ਅੰਕ ਹਾਸਲ ਕਰਕੇ 6ਵਾਂ ਸਥਾਨ, ਸਰਕਾਰੀ ਸੀਨੀ. ਸੈਕੰ. ਸਕੂਲ ਦੁਬਲੀ ਦੇ ਵਿਦਿਆਰਥੀ ਸਾਂਈ ਕੇਸ਼ਵ ਸ਼ਰਮਾ ਪੁੱਤਰ ਅਨਿਲ ਕੁਮਾਰ ਸ਼ਰਮਾ ਨੇ 96.40 ਅੰਕ ਹਾਸਲ ਕਰਕੇ ਸਤਵਾਂ ਸਥਾਨ, ਆਈ.ਟੀ. ਸੀਨੀ. ਸੈਕੰ. ਸਕੂਲ ਭਗਵਾਨਪੁਰਾ ਦੀ ਵਿਦਿਆਰਥਣ ਨੰਦਨੀ ਪੁੱਤਰੀ ਰਾਜੀਵ ਵਾਹੀ ਨੇ 96.20 ਅੰਕ ਹਾਸਲ ਕਰਕੇ 8ਵਾਂ ਸਥਾਨ, ਬਾਬਾ ਗੁੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਹਰਭਜਨ ਸਿੰਘ ਨੇ 96.20 ਅੰਕ ਹਾਸਲ ਕਰਕੇ ਨੌਵਾਂ ਸਥਾਨ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ ਦੁਬਲੀ ਦੀ ਵਿਦਿਆਰਥਣ ਪਰਨੀਤਾ ਸ਼ਰਮਾ ਪੁੱਤਰੀ ਅਰੁਣ ਕੁਮਾਰ ਸ਼ਰਮਾ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਦਸਵਾਂ ਸਥਾਨ ਹਾਸਲ ਕੀਤਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਨੇ ਜਿਥੇ ਮੈਰਿਟ ਵਿਚ ਆਉਣ ਵਾਲੇ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ, ਉਥੇ ਉਨ੍ਹਾਂ ਨੇ ਜ਼ਿਲ੍ਹਾ ਤਰਨ ਤਾਰਨ ਦੇ ਵਧੀਆ ਨਤੀਜਿਆਂ ਲਈ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਹੈ |
ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਤਰਨ ਤਾਰਨ, (ਪਰਮਜੀਤ ਜੋਸ਼ੀ)ਤਰਨ ਤਾਰਨ ਜ਼ਿਲ੍ਹੇ ਦੇ ਰੈਜੀਡੈਂਸ਼ੀਅਲ ਕਮ ਡੇ-ਬੋਰਡਿੰਗ ਸਕੂਲ ਮਮਤਾ ਨਿਕੇਤਨ ਸਕੂਲ ਦਾ ਹਰ ਵਾਰ ਦੀ ਤਰਾਂ ਇਸ ਵਾਰ ਵੀ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | 13 ਮਈ ਨੂੰ ਸੈਂਟਰਲ ਬੋਰਡ ਐਜੂਕੇਸ਼ਨ (ਸੀ.ਬੀ.ਐੱਸ.ਈ) ਵਲੋਂ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਨਾਲ ਇਹ ਕਾਮਯਾਬੀ ਹਾਸਲ ਕੀਤੀ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਜੋ ਕਿ ਬੱਚਿਆਂ, ਮਾਪਿਆਂ ਅਤੇ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ | ਵਿਸ਼ੇਵਾਰ ਪੰਜਾਬੀ ਵਿਚ ਕੋਮਲਪ੍ਰੀਤ ਕੌਰ ਨੇ 100 ਵਿਚੋਂ 100 ਅੰਕ, ਮਨਮੀਤ ਕੌਰ ਨੇ 96, ਅਕਸ਼ਦ ਮਹਿਤਾ ਨੇ 95, ਗੁਰਵਿੰਦਰ ਸਿੰਘ ਨੇ 95, ਇਸੇ ਤਰਾਂ ਅੰਗਰੇਜ਼ੀ ਵਿਸ਼ੇ ਵਿਚ ਇਸ਼ਮੀਤ ਕੌਰ, ਜਸਮੀਤ ਕੌਰ ਨੇ 95, ਕੋਮਲਪ੍ਰੀਤ ਕੌਰ ਨੇ 94, ਜੁਪਨੀਤ ਕੌਰ, ਸਿਮਰਨਪ੍ਰੀਤ ਕੌਰ, ਗੁਰਨੂਰ ਸਿੰਘ, ਰਿਦਮਪ੍ਰੀਤ ਕੌਰ ਨੇ 93 ਅੰਕ ਹਾਸਲ ਕੀਤੇ ਅਤੇ ਪੇਂਟਿੰਗ ਵਿਚ ਜਸਮੀਤ ਕੌਰ ਨੇ 99, ਇਸ਼ਮੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ 98, ਅਕਸ਼ਦ ਮਹਿਤਾ, ਜੁਪਨੀਤ ਕੌਰ 97, ਮਨਮੀਤ ਕੌਰ, ਅਮਰੀਨ ਕੌਰ 96, ਹਰਮਨਜੀਤ ਕੌਰ, ਸਿਮਰਨਜੀਤ ਕੌਰ, ਅਨਮੋਲਦੀਪ ਸਿੰਘ, ਏਕਜੋਤ ਕੌਰ ਨੇ 94 ਅੰਕ, ਮਿਸ਼ਨਪ੍ਰੀਤ ਕੌਰ ਨੇ 93, ਸਨਮਦੀਪ ਸਿੰਘ, ਸੁਪਨਦੀਪ ਸਿੰਘ ਅਤੇ ਤੇਜਪ੍ਰਤਾਪ ਸਿੰਘ ਨੇ 92, ਅਮਰੀਨ ਕੌਰ ਅਤੇ ਤਜਿੰਦਰ ਸਿੰਘ ਨੇ 91 ਅੰਕ ਪ੍ਰਾਪਤ ਕੀਤੇ | ਇਸ ਦੇ ਨਾਲ ਹੀ ਏ.ਆਈ. ਵਿਚ ਨਿਖਿਲ ਨੇ 100 ਵਿਚੋਂ 100, ਜਸਮੀਤ ਕੌਰ ਨੇ 98, ਜੁਪਨੀਤ ਕੌਰ, ਗੁਰਵਿੰਦਰ ਸਿੰਘ 97, ਅਮਰੀਨ ਕੌਰ ਨੇ 94, ਇਸ਼ਮੀਤ ਕੌਰ ਨੇ 93, ਅਰਸ਼ਦੀਪ ਸਿੰਘ ਅਤੇ ਖੁਸ਼ਦੀਪ ਸਿੰਘ ਨੇ 92 ਅੰਕ ਲਏ ਅਤੇ ਹਿੰਦੀ ਵਿਚ ਕੋਮਲਪ੍ਰੀਤ ਕੌਰ ਨੇ 94 ਅਤੇ ਇਤਿਹਾਸ ਵਿਸ਼ੇ ਵਿਚ 90 ਅਤੇ ਅਕਾਊਾਟਸ ਵਿਸ਼ੇ ਵਿਚ ਰਿਦਮਪ੍ਰੀਤ ਕੌਰ ਨੇ 91 ਅੰਕ ਹਾਸਲ ਕੀਤੇ | ਇਸਦੇ ਨਾਲ ਹੀ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਗੁਰਚਰਨ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ ਅਤੇ ਸਮੂਹ ਸਟਾਫ਼, ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਦੀ ਸਾਂਝੀ ਮਿਹਨਤ, ਸਹਿਯੋਗ ਅਤੇ ਯੋਗਦਾਨ ਸਦਕਾ ਹੀ ਸੰਭਵ ਹੋ ਸਕਿਆ ਹੈ | ਇਸ ਦੇ ਨਾਲ ਹੀ ਉਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰਾਂ ਅੱਗੇ ਵਧਣ ਅਤੇ ਤਰੱਕੀ ਕਰਨ ਦੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ |
* ਲਕਸ਼ਿਤਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਕਲਾਸ ਦੇ ਨਤੀਜਿਆਂ ਵਿਚੋਂ ਮਾਰੀਆਂ ਮੱਲਾਂ
ਤਰਨ ਤਾਰਨ, (ਹਰਿੰਦਰ ਸਿੰਘ)ਲਕਸ਼ਿਤਾ ਇੰਟਰਨੈਸ਼ਨਲ ਸਕੂਲ ਬਾਠ ਰੋਡ ਤਰਨ ਤਾਰਨ ਦੇ ਵਿਦਿਆਰਥੀਆਂ ਨੇ 12ਵੀਂ ਕਲਾਸ ਦੇ ਨਤੀਜਿਆਂ ਵਿਚੋਂ ਮੱਲਾਂ ਮਾਰਦੇ ਹੋਏ ਇਸ ਸਾਲ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਜਸਬੀਰ ਕੌਰ ਸਿੱਧੂ ਨੇ ਦੱਸਿਆ ਕਿ ਇਹ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਕਾਦਮਿਕ ਉਤਕਿ੍ਸ਼ਟਤਾ ਦੇ ਨਾਲ-ਨਾਲ ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਵਿਚ ਅਮੰਤ ਕੌਰ 97 ਫ਼ੀਸਦੀ, ਗੁੰਨਿਤ ਕੌਰ 93 ਫ਼ੀਸਦੀ, ਰਾਜਬੀਰ 92.2 ਫ਼ੀਸਦੀ, ਚਾਰੂ ਨੇ 91 ਫ਼ੀਸਦੀ, ਮਨਪ੍ਰੀਤ ਸਿੰਘ 90.2 ਫ਼ੀਸਦੀ ਨੰਬਰ ਹਾਸਲ ਕੀਤੇ | ਪਿ੍ੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਸਮਰਪਣ ਦੀ ਭਰਪੂਰ ਸਰਾਹਨਾ ਕੀਤੀ | ਇਨ੍ਹਾਂ ਟਾਪ ਵਿਦਿਆਰਥੀਆਂ ਵਿਚੋਂ ਤਿੰਨ ਵਿਦਿਆਰਥੀ ਕਾਮਰਸ ਸਟ੍ਰੀਮ ਨਾਲ ਸੰਬੰਧਿਤ ਹਨ, ਜਦਕਿ ਦੋ ਵਿਦਿਆਰਥੀ ਹਿਊਮੈਨਿਟੀਜ਼ ਸਟ੍ਰੀਮ ਨਾਲ ਸੰਬੰਧਿਤ ਹਨ |
ਸ੍ਰੀ ਹਰਗੋਬਿੰਦ ਸਾਹਿਬ ਸੀ ਸੈਕੰ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ
ਫਤਿਆਬਾਦ (ਹਰਵਿੰਦਰ ਸਿੰਘ ਧੂੰਦਾ)ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਬਾਬਾ ਨੰਦ ਸਿੰਘ ਮੁੰਡਾ ਪਿੰਡ ਅਤੇ ਪਿ੍ੰਸੀਪਲ ਪਰਮਿੰਦਰਪਾਲਜੀਤ ਸਿੰਘ ਸਿੱਧੂ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਭਵਿੱਖ ਵਿਚ ਚੰਗੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਤੇ ਅਪਨਦੀਪ ਕੌਰ ਵਲੋਂ 92 ਫੀਸਦੀ, ਹਰਲੀਨ ਕੌਰ ਵਲੋਂ 90.4 ਫੀਸਦੀ, ਸਹਿਜਪ੍ਰੀਤ ਕੌਰ 89 ਫ਼ੀਸਦੀ, ਮਨਦੀਪ ਕੌਰ 88.4 ਫ਼ੀਸਦੀ, ਬਲਜੀਤ ਕੌਰ 87 ਫ਼ੀਸਦੀ ਜੈਦੀਪ ਸਿੰਘ 85.8 ਫ਼ੀਸਦੀ, ਸੁਮਨਦੀਪ ਕੌਰ 80.8 ਫੀਸਦੀ ਅਤੇ ਆਈਸਪ੍ਰੀਤ ਕੌਰ ਨੇ 80.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਗਿਆ ਹੈ | ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਹੋਇਆਂ ਮੈਡਮ ਸੁਖਵਿੰਦਰ ਕੌਰ, ਛਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਸੰਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ |
ਸ਼ਿਵਾਲਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਬਾਰਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ
ਝਬਾਲ, (ਸਰਬਜੀਤ ਸਿੰਘ)ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਵਜੋਂ ਜਾਣੇ ਜਾਂਦੇ ਸ਼ਿਵਾਲਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਇਸ ਵਾਰ ਬਾਰ੍ਹਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ ਅਤੇ ਸਕੂਲ ਦੇ ਬੱਚਿਆਂ ਨੇ ਇਨ੍ਹਾਂ ਨਤੀਜਿਆਂ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮ.ਡੀ. ਅਮਰਜੀਤ ਸਿੰਘ ਸੋਹਲ ਅਤੇ ਪਿ੍ੰਸੀਪਲ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਮਿਹਨਤ ਕਰਦਿਆਂ ਆਪਣੇ ਚੰਗੇ ਪ੍ਰਦਰਸ਼ਨ ਨਾਲ ਵਧੀਆ ਅੰਕ ਪ੍ਰਾਪਤ ਕੀਤੇ ਹਨ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਇਨ੍ਹਾਂ ਬੱਚਿਆਂ ਅਤੇ ਇਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਅੱਗੇ ਭਵਿੱਖ ਵਿਚ ਹੋਰ ਵੀ ਮਿਹਨਤ ਕਰਨ ਲਈ ਆਖਿਆ ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸਨ |
ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਤਮੰਨਾ ਯਾਦਵ ਜ਼ਿਲ੍ਹੇ ਵਿਚੋਂ ਅੱਠਵਾਂ ਨੰਬਰ 'ਤੇ ਰਹੀ
ਗੋਇੰਦਵਾਲ ਸਾਹਿਬ, (ਸਕੱਤਰ ਸਿੰਘ ਅਟਵਾਲ)ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਦਸਵੀਂ ਜਮਾਤ ਦੇ 92 ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿਚ ਅਪੀਅਰ ਹੋਏ ਜਿਨਾਂ ਵਿਚੋਂ ਵਿਦਿਆਰਥਣ ਤਮੰਨਾ ਯਾਦਵ ਪੁੱਤਰੀ ਰਾਮ ਰਾਜ ਯਾਦਵ ਪਿੰਡ ਗੋਇੰਦਵਾਲ ਸਾਹਿਬ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਅਤੇ ਤਰਨ ਤਰਨ ਜ਼ਿਲ੍ਹੇ ਵਿਚੋਂ ਅੱਠਵਾਂ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਗੁਰਲੀਨ ਕੌਰ ਪੁੱਤਰੀ ਮੰਗਲ ਸਿੰਘ ਪਿੰਡ ਹੰਸਾਂ ਵਾਲਾ ਅਤੇ ਪਰਨੀਤ ਕੌਰ ਪੁੱਤਰੀ ਬਲਰਾਜ ਸਿੰਘ ਪਿੰਡ ਹੋਠੀਆਂ ਨੇ 93.23 ਫੀਸਦੀ, ਤਨੂਰੀਤ ਕੌਰ ਪੁੱਤਰੀ ਜਗਜੀਤ ਸਿੰਘ ਪਿੰਡ ਹੋਠੀਆਂ ਨੇ 92.92 ਫੀਸਦੀ, ਅਨਮੋਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡੀਆਂ ਨੇ 92.46 ਫੀਸਦੀ, ਰਾਜਵਿੰਦਰ ਕੌਰ ਪੁੱਤਰੀ ਗੁਰਮੀਤ ਸਿੰਘ ਪਿੰਡ ਝੰਡੇਰ ਨੇ 92.15 ਫੀਸਦੀ, ਲਵਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਪਿੰਡ ਗੋਇੰਦਵਾਲ ਸਾਹਿਬ ਨੇ 91.07 ਫੀਸਦੀ ਅਤੇ ਰੋਬਨਪ੍ਰੀਤ ਕੌਰ ਪੁੱਤਰੀ ਰੇਸ਼ਮ ਸਿੰਘ ਪਿੰਡ ਖਡੂਰ ਸਾਹਿਬ ਨੇ 90.61 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | 21 ਵਿਦਿਆਰਥੀਆਂ ਨੇ 85 ਤੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ,16 ਵਿਦਿਆਰਥੀਆਂ ਨੇ 80 ਤੋਂ 85 ਪ੍ਰਤੀਸ਼ਤ, 20 ਵਿਦਿਆਰਥੀਆਂ ਨੇ 75 ਤੋਂ 80 ਪ੍ਰਤੀਸ਼ਤ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 65 ਤੋਂ 70 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਸਕੂਲ ਦੀ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਰਵਿੰਦਰ ਕੌਰ ਨੇ ਕਿਹਾ ਕਿ ਮਜ਼ਬੂਤ ਇਰਾਦਾ ਤੇ ਲਗਾਤਾਰ ਮਿਹਨਤ ਨਾਲ ਹੀ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ | ਇਹ ਹੋਣਹਾਰ ਵਿਦਿਆਰਥੀ ਦੂਸਰੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਹਮੇਸ਼ਾ ਯਤਨਸ਼ੀਲ ਹੈ ਅਤੇ ਰਹੇਗਾ | ਇਹੀ ਕਾਰਨ ਹੈ ਕਿ ਇਹ ਸਕੂਲ ਇਲਾਕੇ ਵਿਚ ਪਿਛਲੇ 38 ਸਾਲਾਂ ਤੋਂ ਆਪਣੀ ਨਿਵੇਕਲੀ ਪਹਿਚਾਣ ਬਣਾ ਚੁੱਕਾ ਹੈ | ਹਰੇਕ ਖੇਤਰ ਵਿਚ ਇਹ ਸਕੂਲ ਹਮੇਸ਼ਾ ਮੋਹਰੀ ਰਹਿੰਦਾ ਹੈ ਭਾਵੇਂ ਉਹ ਸਲਾਨਾ ਬੋਰਡ ਨਤੀਜੇ ਹੋਣ, ਸੰਗੀਤ ਦਾ ਖੇਤਰ ਹੋਵੇ, ਖੇਡਾਂ ਹੋਣ ਜਾਂ ਸਾਇੰਸ ਮੁਕਾਬਲੇ | ਇਲਾਕੇ ਦੇ ਲੋਕਾਂ ਨੂੰ ਇਸ ਸਕੂਲ ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ |
ਅੱਠਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਤਰਨ ਤਾਰਨ, (ਇਕਬਾਲ ਸਿੰਘ ਸੋਢੀ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗੇ ਦਸਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਅੱਠਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ, ਸਮਰੀਤ ਕੌਰ ਤੇ ਸੁਖਮਨਜੀਤ ਸਿੰਘ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਹੀ ਤਰ੍ਹਾਂ ਦਸਵੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ, ਹਰਮਨਪ੍ਰੀਤ ਕੌਰ ਤੇ ਸਿਮਰਨਦੀਪ ਕੌਰ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਪਿੰ੍ਰਸੀਪਲ ਮੈਡਮ ਸਲੋਨੀ ਅਰੋੜਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਮੈਂਬਰ ਇੰਚਾਰਜ ਤੇਜਿੰਦਰਪਾਲ ਸਿੰਘ ਚਾਵਲਾ, ਕੁਲਦੀਪ ਸਿੰਘ ਕੁਹਾੜਕਾ, ਜਸਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਦੀ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਭਿੱਖੀਵਿੰਡ, (ਬੌਬੀ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸੈਕਰਡ ਸੋਲਜ਼ ਕੌਨਵੈਂਟ ਸਕੂਲ ਕਾਲੇ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ | ਇਥੇ ਦੱਸਣਯੋਗ ਹੈ ਕਿ ਕਲਾਸ ਦੀ ਮਹਿਕਪ੍ਰੀਤ ਕੌਰ ਲੜਕੀ ਨੇ 91 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸਦੇ ਨਾਲ ਹੀ ਬਾਵਾ ਸਿੰਘ ਨੇ 89 ਫੀਸਦੀ ਅੰਕ ਲੈ ਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਯੁਵਰਾਜ ਸਿੰਘ ਨੇ 87 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਸੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕੰਧਾਲ ਸਿੰਘ ਬਾਠ ਅਤੇ ਐੱਮ.ਡੀ. ਲਖਬੀਰ ਕੌਰ ਹੋਣਾਂ ਨੇ ਬੱਚਿਆਂ ਵਿੱਚ ਮਠਿਆਈ ਵੰਡੀ ਅਤੇ ਨਾਲ ਹੀ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਸਕੰਧਾਲ ਸਿੰਘ ਬਾਠ ਨੇ ਬੋਲਦੇ ਹੋਏ ਦੱਸਿਆ ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਬੇਹਦ ਸ਼ਾਨਦਾਰ ਰਿਹਾ | ਉਨ੍ਹਾਂ ਨੇ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੀ ਸਖ਼ਤ ਮਿਹਨਤ ਅਤੇ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ | ਉਨਾਂ ਨੇ ਦੱਸਿਆ ਕਿ ਅਜਿਹੇ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨਾਂ ਵਿਦਿਆਰਥੀਆਂ ਕਰਕੇ ਹੀ ਸਾਡੇ ਇਲਾਕੇ ਅਤੇ ਸਕੂਲ ਦਾ ਨਾਮ ਰੋਸ਼ਨ ਹੁੰਦਾ ਹੈ |
ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਿਆਂ ਨਾਲ ਮਾਰੀਆਂ ਮੱਲਾਂ
ਤਰਨ ਤਾਰਨ, (ਇਕਬਾਲ ਸਿੰਘ ਸੋਢੀ)ਕਲਗੀਧਰ ਟਰੱਸਟ ਬੜੂ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ | ਅਕੈਡਮੀ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰਕੇ ਇੱਕ ਵਾਰ ਫਿਰ ਆਪਣੀ ਵਿਦਿਅਕ ਉਤਕਿ੍ਸ਼ਟਤਾ ਸਾਬਤ ਕੀਤੀ ਹੈ | ਇਸ ਸਬੰਧੀ ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਮੰਜੂ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਮੈਡੀਕਲ ਅਤੇ ਨਾਨ-ਮੈਡੀਕਲ ਸਟ੍ਰੀਮ ਵਿੱਚ ਮਨਪ੍ਰੀਤ ਕੌਰ ਨੇ 91.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਹਰਸਿਮਰਨ ਕੌਰ ਅਤੇ ਜੈਦੀਪ ਸਿੰਘ ਨੇ 83.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਸਾਂਝੇ ਤੌਰ 'ਤੇ ਹਾਸਲ ਕੀਤਾ | ਪਲਕਦੀਪ ਕੌਰ ਨੇ 83.2 ਪ੍ਰਤੀਸ਼ਤ ਅਤੇ ਹਰਸਿਮਰਨ ਕੌਰ ਨੇ 80.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਰਮਵਾਰ ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ | ਕਾਮਰਸ ਸਟ੍ਰੀਮ ਵਿੱਚ ਸੁਮਨਦੀਪ ਕੌਰ ਨੇ 84.6 ਪ੍ਰਤੀਸ਼ਤ ਅਤੇ ਸ਼ਿਵਰਾਜ ਸਿੰਘ ਨੇ 70.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਆਪਣੀ ਲਗਾਤਾਰ ਮਿਹਨਤ ਤੇ ਸਮਰਪਣ ਨਾਲ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ 100 ਫੀਸਦੀ ਨਤੀਜਾ ਪ੍ਰਾਪਤ ਕਰਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ | ਪਿ੍ੰਸੀਪਲ ਮੰਜੂ ਤਲਵਾੜ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਨੂੰ ਜਾਂਦਾ ਹੈ | ਇਸ ਮੌਕੇ ਅਧਿਆਪਕ ਨਿਪੁੰਨ ਮਿੱਤਲ, ਪਲਵਿੰਦਰ ਕੌਰ, ਪਰਵੀਨ ਕੁਮਾਰੀ, ਪੁਨੀਤ ਕੌਰ, ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ |
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਦੋ ਵਿਦਿਆਰਥਣਾਂ ਬਾਰਵੀਂ ਜਮਾਤ ਵਿਚੋੋਂ ਰਾਜ ਤੇ ਜ਼ਿਲ੍ਹਾ ਪੱਧਰੀ ਮੈਰਿਟ ਸੂਚੀ ਵਿਚ ਸ਼ਾਮਿਲ
ਝਬਾਲ, (ਸੁਖਦੇਵ ਸਿੰਘ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਦੀ ਮੈਡੀਕਲ ਗਰੁੱਪ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪੰਜਾਬ ਰਾਜ਼ ਪੱਧਰ 'ਤੇ ਜਾਰੀ ਹੋਈ ਮੈਰਿਟ ਸੂਚੀ ਵਿਚ 106 ਵਾਂ ਸਥਾਨ ਹਾਸਲ ਕਰਕੇ ਇਲਾਕੇ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅਨੂ ਮੌਂਗਾ ਨੇ ਦੱਸਿਆ ਕਿ ਸਕੂਲ ਦੀ ਜਸ਼ਨਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ ਬਾਰਵੀਂ ਜਮਾਤ ਦੇ ਮੈਡੀਕਲ ਗਰੁੱਪ ਵਿਚ 500 ਵਿਚੋਂ 488 ਅੰਕ ਪ੍ਰਾਪਤ ਕੀਤੇ ਹਨ | ਜਦਕਿ ਇਸੇ ਹੀ ਸਕੂਲ ਦੀ ਬਾਰਵੀਂ ਜਮਾਤ ਦੀ ਮੈਡੀਕਲ ਦੀ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਸਰਵਨ ਸਿੰਘ ਨੇ 500 ਵਿਚੋਂ 482 ਅੰਕ ਪ੍ਰਾਪਤ ਕਰਕੇ ਜ਼ਿਲਾ ਪੱਧਰੀ ਸੂਚੀ ਵਿੱਚ ਛੇਵਾਂ ਸਥਾਨ ਹਾਸਲ ਕੀਤਾ ਹੈ | ਉਨਾਂ ਦੱਸਿਆ ਕਿ ਜ਼ਿਲਾ ਪੱਧਰ ਦੀ ਜਾਰੀ ਹੋਈ ਪਹਿਲੇ ਦਸ ਵਿਦਿਆਰਥੀਆਂ ਦੀ ਸੂਚੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਦੇ ਦੋ ਵਿਦਿਆਰਥਣਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨਾਂ ਨੇ ਮੈਰਿਟ ਸੂਚੀ ਵਿਚ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ |
ਸ੍ਰੀ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੌਸ਼ਹਿਰਾ ਢਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਝਬਾਲ, (ਸਰਬਜੀਤ ਸਿੰਘ)ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿਚ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਏ ਜਾ ਰਹੇ ਅਤੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋ ਅਤੇ ਗੁਰਪ੍ਰੀਤ ਸਿੰਘ ਸੇਠੀ ਜੀ ਦੀ ਯੋਗ ਅਗਵਾਈ ਵਿਚ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੌਸ਼ਹਿਰਾ ਢਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਅਰਮਾਨ ਸਿੰਘ 96 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਉਦੈਵੀਰ ਸਿੰਘ ਅਤੇ ਗੁਰਨੂਰ ਸਿੰਘ ਨੇ 94 ਫ਼ੀਸਦੀ ਅੰਕ ਹਾਸਿਲ ਕਰਕੇ ਦੂਸਰਾ ਸਥਾਨ, ਗੁਰਕਿਰਨ ਕੌਰ, ਸੰਦਲਰੂਪ ਕੌਰ ਵਾਹਲਾ ਅਤੇ ਸਨਾ ਨੇ 91 ਫੀਸਦੀ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋ ਅਤੇ ਗੁਰਪ੍ਰੀਤ ਸਿੰਘ ਸੇਠੀ ਦੀ ਯੋਗ ਅਗਵਾਈ ਵਿੱਚ ਪਿ੍ੰਸੀਪਲ ਦਮਿੰਦਰ ਸ਼ਰਮਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਵਧਾਈ ਦਿੱਤੀ ਤੇ ਆਖਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100 ਫੀਸਦੀ ਰਿਹਾ ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਿਆ ਹੈ | ਉਹਨਾਂ ਦੱਸਿਆ ਕਿ ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਪਿ੍ੰਸੀਪਲ ਦਮਿੰਦਰ ਸ਼ਰਮਾ ਨੇ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਕੀਤੀ ਪੜਾਈ ਹਮੇਸ਼ਾ ਕਾਮਯਾਬ ਦੀ ਦੀ ਕੁੰਜੀ ਬਣਦੀ ਹੈ |
ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਮੀਆਂਵਿੰਡ, (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਇਸ ਮੌਕੇ ਸੰਸਥਾ ਦੇ ਸੰਸਥਾਪਕ ਪਿ੍ੰਸੀਪਲ ਹਰਭਜਨ ਸਿੰਘ ਕੰਗ ਨੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪਿ੍ੰਸੀਪਲ ਅਮਨਦੀਪ ਕੌਰ ਕੰਗ ਅਤੇ ਸਮੂਹ ਸਟਾਫ ਦੀ ਹਾਜ਼ਰੀ ਵਿਚ ਦੱਸਿਆ ਕਿ ਪਿਛਲੇ ਸਾਲਾਂ ਦੀ ਤਰਾਂ ਇਸ ਸਾਲ ਵੀ ਸਾਡੇ ਸਕੂਲ ਦਾ ਦਸਵੀਂ ਕਲਾਸ ਦਾ ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨਾਂ ਨੇ ਅੱਗੇ ਦੱਸਿਆ ਕਿ ਸਾਡੀ ਸੰਸਥਾ ਵਿਚੋਂਾ ਕੁੱਲ 37 ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿਚ ਭਾਗ ਲਿਆ, ਜਿਨਾਂ ਵਿਚੋਂ ਸੱਤ ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ, ਅੱਠ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅਤੇ 12 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਅਤੇ 36 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਸਪੁੱਤਰੀ ਚਮਕੌਰ ਸਿੰਘ ਨੇ 94.46 ਫ਼ੀਸਦੀ ਨੰਬਰ ਲੈ ਕੇ ਸੰਸਥਾ ਵਿਚ ਪਹਿਲਾ ਸਥਾਨ, ਰਾਜਬੀਰ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 93.53 ਫੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਖੁਸ਼ਨਾਜਪ੍ਰੀਤ ਕੌਰ ਸਪੁੱਤਰੀ ਨਿਰਮਲ ਸਿੰਘ ਨੇ 93.38 ਫੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਹੋਰ ਜਿੰਨਾ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ | ਉਨ੍ਹਾਂ ਵਿਚ ਗੁਰਮਿਲਾਪ ਸਿੰਘ ਸਪੁੱਤਰ ਜੋਗਿੰਦਰ ਸਿੰਘ ਨੇ 93 ਫੀਸਦੀ, ਦਿਲਜਾਨ ਸਿੰਘ ਸਪੁੱਤਰ ਨਿਸ਼ਾਨ ਸਿੰਘ ਨੇ 92 ਫੀਸਦੀ, ਮਨਪ੍ਰੀਤ ਕੌਰ ਸਪੁੱਤਰੀ ਰਜਿੰਦਰ ਸਿੰਘ ਨੇ91.84 ਫੀਸਦੀ,ਪਲਕਪ੍ਰੀਤ ਕੌਰ ਸਪੁੱਤਰੀ ਜਸਬੀਰ ਸਿੰਘ ਨੇ 90.92 ਫ਼ੀਸਦੀ ਨੰਬਰ ਲੈ ਕੇ ਆਪਣੇ ਮਾਤਾ ਪਿਤਾ ਅਤੇ ਇਸ ਸੰਸਥਾ ਦਾ ਨਾਮ ਰੋਸ਼ਨ ਕੀਤਾ | ਇਸ ਮੌਕੇ ਸਮੂਹ ਮੈਨੇਜਮੈਂਟ, ਸਟਾਫ ਅਤੇ ਬੱਚਿਆਂ ਨੇ ਮੂੰਹ ਮਿੱਠਾ ਕਰਕੇ ਇਸ ਸ਼ਾਨਦਾਰ ਉਪਲਬਧੀ ਦੀ ਖੁਸ਼ੀ ਮਨਾਈ | ਇਸ ਮੌਕੇ ਸਕੂਲ ਕੋਆਰਡੀਨੇਟਰ ਰਵਨੀਤ ਸਿੰਘ ਮੁਗਲਾਣੀ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ |
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਲੜਕੀਆਂ ਨੇ ਮਾਰੀ ਬਾਜ਼ੀ
ਅਜੀਤ ਡੈਸਕ
14-05-2026