10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਮਿਆਣੀ ਤੋਂ ਤੀਰਥ ਯਾਤਰਾ ਵਾਸਤੇ ਬੱਸ ਹੋਈ ਰਵਾਨਾ

Ad Position 21
No active advertisement
ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਦਾ ਪੰਜਾਬ ਦੇ ਲੋਕ ਵੱਡੇ ਪੱਧਰ 'ਤੇ ਲਾਭ ਲੈ ਰਹੇ ਹਨ | ਇਸ ਸਕੀਮ ਦੇ ਤਹਿਤ ਸੂਬੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਇਸ ਸਕੀਮ ਦਾ ਵੱਡੇ ਪੱਧਰ 'ਤੇ ਫਾਇਦਾ ਲੈ ਰਹੇ ਹਨ | ਵਿਧਾਇਕ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਅਤੇ ਤੀਰਥ ਯਾਤਰਾ ਸਕੀਮ ਵੀ ਇਸੇ ਦਿਸ਼ਾ ਵਿਚ ਇਕ ਵੱਡਾ ਕਦਮ ਹੈ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਹੋਰ ਲੋਕਾਂ ਨੂੰ ਵੀ ਇਸ ਬਾਰੇ ਜਾਣੂ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਹੁਣ ਤੱਕ ਪਿੰਡ ਕੰਬੋਅ, ਐਮਾ ਮੱਲੀਆ, ਜੀਓਬਾਲਾ ਆਦਿ ਪਿੰਡਾਂ ਦੀ ਸੰਗਤ ਤੀਰਥ ਯਾਤਰਾ ਕਰ ਚੁੱਕੀ ਹੈ | ਸੰਗਤ ਵਿਚ ਇਸ ਪ੍ਰਤੀ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ | ਗੱਲਬਾਤ ਕਰਦੇ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਨ ਅਮਿੰਦਰ ਸਿੰਘ ਐਮੀ, ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਫੈਲੋਕੇ, ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅੰਜੂ ਵਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦਾ ਧਰਨਾ ਜਾਰੀ, ਪੰਜਾਬ ਸਰਕਾਰ ਸਫ਼ਾਈ ਸੇਵਕਾਂ ਨਾਲ ਤੁਰੰਤ ਕਰੇ ਗੱਲਬਾਤ- ਤਨੇਜਾ ਅਗਲੀ ਖ਼ਬਰ ਆਨਲਾਈਨ ਠੱਗੀ ਰਾਹੀਂ ਵਿਅਕਤੀ ਦੇ ਖਾਤੇ 'ਚੋਂ ਨਿਕਲੇ 49504 ਰੁਪਏ
Ad Position 24