ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪ੍ਰੀਖਿਆ ਵਿਚ ਬੈਠੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ | ਸਕੂਲ ਦੇ ਹੋਣਹਾਰ ਵਿਦਿਆਰਥੀ ਵਿਜੇਸੰਤਤਰ ਸਿੰਘ ਨੇ 85 ਫੀਸਦੀ ਅੰਕ ਹਾਸਲ ਕਰਕੇ ਆਪਣੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਪਵਨਦੀਪ ਕੌਰ ਨੇ 82 ਫੀਸਦੀ, ਰੋਬਿਨ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਹਿਸਾਬ ਵਿਸ਼ੇ ਵਿਚੋਂ ਰੌਬਿਨ ਸਿੰਘ ਨੇ 100 ਵਿਚੋਂ 99 ਅੰਕ ਤੇ ਸ਼ਬਦਦੀਪ ਸਿੰਘ ਨੇ 98 ਅੰਕ, ਖੁਸ਼ਦਿਲਪ੍ਰੀਤ ਕੌਰ ਨੇ 97 ਅੰਕ ਹਾਸਲ ਕੀਤੇ | ਸਕੂਲ ਦੇ ਚੇਅਰਮੈਨ ਗੁਲਜ਼ਾਰ ਸਿੰਘ ਤੇ ਵਾਈਸ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਕੰਗ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਦਿੱਤਾ | ਜਿੰਨ੍ਹਾਂ ਦੀ ਮਿਹਨਤ ਅਤੇ ਪ੍ਰੇਰਨਾ ਸਦਕਾ ਵਿਦਿਆਰਥੀ ਮੱਲ੍ਹਾਂ ਮਾਰ ਰਹੇ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਰੁਪਿੰਦਰ ਕੌਰ, ਸੁਖਮਨਪ੍ਰੀਤ ਕੌਰ, ਸੁਮਨਦੀਪ ਕੌਰ, ਲਵਪ੍ਰੀਤ ਕੌਰ, ਅਮਾਨਤਜੀਤ ਕੌਰ ਤੇ ਮਨਦੀਪ ਕੌਰ ਆਦਿ ਸਮੂਹ ਸਟਾਫ਼ ਹਾਜ਼ਰ ਸੀ |