ਫਤਿਆਬਾਦ, 13 ਮਈ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨਦੀਪ ਸਿੰਘ ਨੇ 650 'ਚੋਂ 595 ਫ਼ੀਸਦੀ ਅੰਕ (91.5 ਫ਼ੀਸਦੀ) ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਰੂਬਲਪਰੀਤ ਕੌਰ ਤੇ ਮਨਦੀਪ ਕੌਰ ਨੇ ਸਾਂਝੇ ਤੌਰ 'ਤੇ 593 ਅੰਕ (91.2 ਫੀਸਦੀ) ਲੈ ਕੇ ਦੂਜਾ ਸਥਾਨ ਅਤੇ ਨਵਰੂਪ ਕੌਰ ਨੇ 587 ਅੰਕ (90.3 ਫ਼ੀਸਦੀ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਤੋਂ ਇਲਾਵਾ ਹਰਲੀਨ ਕੌਰ, ਜਸ਼ਨਦੀਪ ਕੌਰ, ਜਸਨੂਰ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਪਲਕਦੀਪ ਕੌਰ, ਸਿਮਰਨਦੀਪ ਕੌਰ, ਪ੍ਰਭਨੂਰ ਕੌਰ, ਹਰਸਿਮਰਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਵੀਰਪਾਲ ਕੌਰ, ਅਭੀਜੋਤ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦਾ ਕੁੱਲ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਨਵਜੋਤੀ, ਡਾਇਰੈਕਟਰ ਤਜਿੰਦਰ ਸਿੰਘ, ਚੇਅਰਪਰਸਨ ਸੁਖਵਿੰਦਰ ਕੌਰ, ਸਕੱਤਰ ਬਨਵੀਰ ਸਿੰਘ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਮੈਡਮ ਸੰਗੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਮੈਡਮ ਨਵਜੋਤੀ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਡਾਇਰੈਕਟਰ ਤਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਅਜਿਹੇ ਨਤੀਜੇ ਦੂਜੇ ਵਿਦਿਆਰਥੀਆਂ ਲਈ ਵੀ ਚਾਨਣ ਮੁਨਾਰਾ ਬਣਦੇ ਹਨ | ਸਮਾਗਮ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ |