10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 8ਵੇਂ ਦਿਨ 'ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਇਕਬਾਲ ਸਿੰਘ ਸੋਢੀ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਤਰਨ ਤਾਰਨ ਵਿਖੇ ਸਫ਼ਾਈ ਯੂਨੀਅਨ ਵਲੋਂ ਕੀਤੀ ਜਾ ਰਹੀ ਹੜਤਾਲ 8 ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨਾਂ ਦੀ ਹੜ੍ਹਤਾਲ ਜਾਰੀ ਹੈ, ਜਿਸ ਕਾਰਨ ਸਫ਼ਾਈ ਦਾ ਕੰਮ ਬਿਲਕੁਲ ਠੱਪ ਪਿਆ ਹੈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ, ਠੇਕੇਦਾਰੀ ਪ੍ਰਥਾ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਤਰਸ ਦੇ ਅਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ, ਬਿਨਾਂ ਸ਼ਰਤ ਤੋਂ ਡੀ.ਏ. ਦਾ ਬਣਦਾ ਬਕਾਇਆ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਇਸੇ ਤਰ੍ਹਾਂ ਅਣਮਿਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਜੱਜਪਾਲ, ਤਿਲਕ ਰਾਜ, ਰਾਮ ਪ੍ਰਕਾਸ਼, ਸੁਰਜੀਤ ਕੁਮਾਰ, ਆਸ਼ੂ, ਕਾਲਾ, ਲਛਮਣ, ਰਾਜ ਕੁਮਾਰ, ਮਿੱਠੂ ਭਗਤ, ਸਤਿਨਾਮ, ਸਾਬਾ ਪ੍ਰਧਾਨ, ਕੁਲਦੀਪ ਸਿੰਘ, ਲਾਡਾ, ਮਨਪ੍ਰੀਤ ਸਿੰਘ, ਮਨਦੀਪ, ਸੋਨੂੰ, ਸਲਮਾ, ਰਾਜ ਰਾਣੀ, ਭੋਲੀ, ਸੰਤੋਸ਼, ਸੋਨੀਆ, ਪਰਮਜੀਤ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਸਰਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24