10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖ਼ਾਲਸਾ ਸਕੂਲ ਸਰਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 14-05-2026
ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲੀ ਕਲਾਂ ਦੀ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਪਿੰ੍ਰਸੀਪਲ ਅਜੇ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 62 ਵਿਦਿਆਰਥੀ 10 ਵੀਂ ਦੀ ਪ੍ਰੀਖਿਆ ਵਿਚ ਬੈਠੇ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਦੌਰਾਨ ਸਕੂਲ ਦਾ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਸਕੂਲ ਦੀ ਵਿਦਿਆਰਥਣ ਕਰਨਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ 85 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਪਿੰ੍ਰਸੀਪਲ ਅਜੇ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਦਾ ਨਤੀਜਾ ਦੱਸਦਿਆਂ ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ | ਜਿਕਰਯੋਗ ਹੈ ਕਿ ਇਹ ਇਤਿਹਾਸਕ ਸੰਸਥਆ ਜਿਸ ਦੀ ਸ਼ੁਰੂਾਤ ਤੇਜਾ ਸਿੰਘ ਸਮੁੰਦਰੀ ਸੁਤੰਤਰਤਾ ਸੈਨਾਨੀ ਨੇ 1917 ਈ. ਵਿਚ ਕੀਤੀ ਸੀ, ਹੁਣ ਤੱਕ ਅੰਤਰ ਰਾਸ਼ਟਰੀ ਪੱਧਰ ਤੱਕ ਆਪਣੇ ਵਿਦਿਆਰਥੀਆਂ ਰਾਹੀਂ ਪਛਾਣ ਬਣਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਮੰਨਾ ਨੇ ਸਰਪੰਚ ਭਲੋਜਲਾ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ 8ਵੇਂ ਦਿਨ 'ਚ ਦਾਖ਼ਲ
Ad Position 24