10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਨਜੀਤ ਸਿੰਘ ਮੰਨਾ ਨੇ ਸਰਪੰਚ ਭਲੋਜਲਾ ਦੀ ਸਿਹਤ ਦਾ ਹਾਲ ਜਾਣਿਆ

Ad Position 21
No active advertisement
ਅਜੀਤ ਡੈਸਕ 14-05-2026
ਮੀਆਂਵਿੰਡ, 13 ਮਈ (ਗੁਰਪ੍ਰਤਾਪ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਸਰਪੰਚ ਸੁਰਜੀਤ ਸਿੰਘ ਭਲੋਜਲਾ ਦੀ ਸਿਹਤ ਦਾ ਹਾਲ ਜਾਨਣ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਸਰਪੰਚ ਸੁਰਜੀਤ ਸਿੰਘ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ | ਇਸ ਮੌਕੇ ਮਨਜੀਤ ਸਿੰਘ ਮੀਆਂਵਿੰਡ ਨੇ ਸਰਪੰਚ ਸੁਰਜੀਤ ਸਿੰਘ ਦੀ ਪਤਨੀ ਪਿ੍ੰਸੀਪਲ ਜਗਪ੍ਰੀਤ ਕੌਰ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਸ ਪਰਿਵਾਰ ਨਾਲ ਬਹੁਤ ਪਿਆਰ ਹੈ, ਕਿਉਂਕਿ ਇਹ ਪਰਿਵਾਰ ਹਮੇਸ਼ਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਨਾਲ ਵਿਚਰਿਆ ਹੈ | ਇਸ ਕਰਕੇ ਉਹ ਉਚੇਚੇ ਤੌਰ 'ਤੇ ਅੱਜ ਇੱਥੇ ਪੁੱਜੇ ਹਨ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਰਜੇਸ਼ ਟਾਂਗਰੀ, ਓ.ਬੀ.ਸੀ.ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਪੀ. ਏ. ਹੈਪੀ ਖੱਖ, ਨਿੱਜੀ ਸਕੱਤਰ ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਜਸ ਭੋਰਸੀ, ਪਿੰਦਰ ਦੌਲੋਨੰਗਲ, ਰਵੀ ਤੇ ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਡੀਜ਼ਲ, ਖ਼ਾਦਾਂ ਤੇ ਹੋਰ ਵਸਤਾਂ ਦੇ ਰੇਟ ਵਧਣ ਨਾਲ ਕਿਸਾਨ ਮਜ਼ਦੂਰ ਸੰਕਟ 'ਚ ਜਾਵੇਗਾ- ਕਿਸਾਨ ਸਭਾ ਅਗਲੀ ਖ਼ਬਰ ਖ਼ਾਲਸਾ ਸਕੂਲ ਸਰਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24