10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਣਾਂ ਨਗਰ ਕੌਂਸਲ ਪੱਟੀ ਦੀਆਂ: ਪਹਿਲੇ ਦਿਨ ਨਹੀਂ ਭਰੀ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ

Ad Position 21
No active advertisement
ਅਜੀਤ ਡੈਸਕ 14-05-2026
ਪੱਟੀ, 13 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ | ਨਾਮਜ਼ਦਗੀਆਂ ਭਰਨ ਦੀ ਤਰੀਕ 13 ਮਈ ਤੋਂ 16 ਮਈ ਤੱਕ ਨਿਰਧਾਰਤ ਕੀਤੀ ਗਈ ਹੈ | ਸ਼ਹਿਰ ਦੀਆਂ 19 ਵਾਰਡਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਉਤਰ ਰਹੇ ਹਨ, ਪਰ ਪਹਿਲੇ ਦਿਨ ਐੱਸ.ਡੀ.ਐੱਮ. ਦਫ਼ਤਰ ਪੱਟੀ ਵਿਖੇ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਭਰਨ ਨਹੀਂ ਪਹੁੰਚਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਮਨਦੀਪ ਨੇ ਦੱਸਿਆ ਕਿ ਨਾਮਜ਼ਦਗੀਆਂ 16 ਮਈ ਦੁਪਹਿਰ 3 ਵਜੇ ਤੱਕ ਭਰੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਕੋਈ ਵੀ ਉਮੀਦਵਾਰ ਪੂਰੇ ਦਸਤਾਵੇਜ਼ ਸਮੇਤ ਨਿਰਪੱਖ ਢੰਗ ਨਾਲ ਆਪਣੀ ਨਾਮਜ਼ਦਗੀ ਭਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਪਿਸਟਲ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਵਲਟੋਹਾ ਵਿਖੇ ਪੁਲਿਸ ਤੇ ਗੈਂਗਸਟਰਾਂ 'ਚ ਮੁਕਾਬਲੇ ਦੌਰਾਨ ਚਾਰ ਗੈਂਗਸਟਰ ਹੋਏ ਜ਼ਖ਼ਮੀ
Ad Position 24