10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜ਼ਿਲ੍ਹਾ ਪ੍ਰਧਾਨ ਧੂੰਦਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਭਰਵੀਂ ਇੱਕਤਰਤਾ

Ad Position 21
No active advertisement
ਅਜੀਤ ਡੈਸਕ 14-05-2026
ਗੋਇੰਦਵਾਲ ਸਾਹਿਬ, 13 ਮਈ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਧੂੰਦਾ ਵਿਖੇ ਐੱਸ.ਸੀ. ਵਿੰਗ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਜਗਤਾਰ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦੇ ਪਤੀ ਅਵਤਾਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨਗਰ ਵਿਚੋਂ ਵੱਡੀ ਗਿਣਤੀ ਵਿਚ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਕਰਦਿਆਂ ਅਵਤਾਰ ਸਿੰਘ ਬਿੱਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਾਨੂੰ ਹਲਕਾ ਖਡੂਰ ਸਾਹਿਬ ਤੋਂ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਕੀਤੇ ਭਰੋਸੇ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸੀਟ ਜਿੱਤ ਕੇ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ, ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਕਾਸ ਦੇ ਅਧਾਰ ਤੇ ਲੜਣਗੇ | ਇਸ ਮੌਕੇ ਐੱਸ.ਸੀ. ਵਿੰਗ ਤਰਨ ਤਾਰਨ ਦੇ ਪ੍ਰਧਾਨ ਜਗਤਾਰ ਸਿੰਘ ਧੂੰਦਾ ਨੇ ਕਿਹਾ ਕਿ ਉਹ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸੇਰੋਂ ਦਾ ਡੱਟ ਕੇ ਸਹਿਯੋਗ ਦੇਣਗੇ ਅਤੇ ਸਾਰੇ ਹਲਕੇ ਵਿਚ ਵੱਡੀਆਂ ਵੱਡੀਆਂ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਆਗੂ ਸੁਖਰਾਜ ਸਿੰਘ ਭੈਲ ਸਾਬਕਾ ਸਰਪੰਚ, ਬਾਬਾ ਇੰਦਰਜੀਤ ਸਿੰਘ ਖੱਖ, ਕੁਲਦੀਪ ਸਿੰਘ ਲਾਹੋਰੀਆ ਜਰਨਲ ਸਕੱਤਰ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ, ਸਿੰਕਦਰ ਸਿੰਘ ਵਰਾਣਾ ਸੀਨੀਅਰ ਆਗੂ, ਮੈਂਬਰ ਹਰਦੀਪ ਸਿੰਘ ਖੱਖ, ਕਸ਼ਮੀਰ ਸਿੰਘ ਫਤਿਆਬਾਦ ਮੈਂਬਰ ਪੰਚਾਇਤ, ਬੇਅੰਤ ਸਿੰਘ ਪਟਰੋਲ ਪੰਪ ਵਾਲੇ, ਬਲਕਾਰ ਸਿੰਘ ਸਾਬਕਾ ਮੈਂਬਰ, ਮੇਜਰ ਸਿੰਘ ਧੂੰਦਾ, ਸ਼ੇਰਜੰਗ ਸਿੰਘ ਟੋਨੀ, ਕੁੰਦਨ ਸਿੰਘ ਫੋਜੀ, ਸਰਦੂਲ ਸਿੰਘ, ਸੁਲੱਖਣ ਸਿੰਘ ਸਰਪੰਚ ਭੈਲ, ਹਰਦੀਪ ਸਿੰਘ ਚੌਧਰੀ ਭੈਲ, ਹਰਦੀਪ ਸਿੰਘ ਖੱਖ ਯੂਥ ਅਕਾਲੀ ਆਗੂ, ਗੁਰਮੇਜ ਸਿੰਘ ਸਰਪੰਚ ਖੱਖ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਵਲੋਂ ਹੜ੍ਹਾਂ ਤੋਂ ਬਚਾਓ ਲਈ ਬੰਨ੍ਹ ਮਜ਼ਬੂਤੀ ਦਾ ਸੇਵਾ ਕਾਰਜ ਆਰੰਭ ਅਗਲੀ ਖ਼ਬਰ ਹੈਰੋਇਨ ਤੇ ਪਿਸਟਲ ਸਮੇਤ 6 ਵਿਅਕਤੀ ਗਿ੍ਫ਼ਤਾਰ- ਐੱਸ.ਐੱਸ.ਪੀ. ਲਾਂਬਾ
Ad Position 24