11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਪੱਟੀ ਚੋਣਾਂ ਲਈ ਦੋ ਦਿਨਾਂ 'ਚ ਕੋਈ ਨਾਮਜ਼ਦਗੀ ਦਾਖ਼ਲ ਨਹੀਂ <br/>

Ad Position 21
No active advertisement
ਅਜੀਤ ਡੈਸਕ 15-05-2026
ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ 16 ਮਈ ਦੁਪਹਿਰ 3 ਵਜੇ ਤੱਕ ਜਾਰੀ ਰਹੇਗੀ, ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਵੀ ਉਮੀਦਵਾਰ ਆਪਣੀ ਨਾਮਜ਼ਦਗੀ ਦਾਖਲ ਕਰਵਾਉਣ ਲਈ ਐਸ.ਡੀ.ਐਮ. ਦਫ਼ਤਰ ਪੱਟੀ ਨਹੀਂ ਪਹੁੰਚਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ 16 ਮਈ ਸ਼ਾਮ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜੋ ਵੀ ਉਮੀਦਵਾਰ ਚੋਣ ਮੈਦਾਨ ਵਿਚ ਉਤਰਨਾ ਚਾਹੁੰਦਾ ਹੈ, ਉਹ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦਾ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਿਰਧਾਰਤ ਸਮੇਂ ਤੋਂ ਬਾਅਦ ਕਿਸੇ ਵੀ ਉਮੀਦਵਾਰ ਦੀ ਨਾਮਜ਼ਦਗੀ ਕਬੂਲ ਨਹੀਂ ਕੀਤੀ ਜਾਵੇਗੀ | ਚੋਣ ਪ੍ਰਕਿਰਿਆ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਅੰਗਦਦੀਪ ਸੋਹਲ ਸਰਬਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਸੋਹਲ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ... ਅਗਲੀ ਖ਼ਬਰ ਜੇ.ਐਨ.ਵੀ. ਵਿਚ ਰਾਜ ਪੱਧਰੀ ਖੋ-ਖੋ ਮੁਕਾਬਲੇ (ਲੜਕੀਆਂ) ਸਫਲਤਾ ਪੂਰਵਕ ਸੰਪੰਨ
Ad Position 24