11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 15-05-2026
ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਦੇ ਐੱਸ. ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਰੋਡ ਨੇੜੇ ਗੰਦਾ ਨਾਲਾ ਪੁਲ ਤਰਨ ਤਾਰਨ ਨਜ਼ਦੀਕ ਤੋਂ ਸੁਖਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੀਪ ਐਵੀਨਿਊ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ.ਮਹਿਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਂਲਸਰੀ ਪੈਲੇਸ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਰਾਜਪਾਲ ਸਿੰਘ ਪੁੱਤਰ ਜਗਤਾਰ ਸਿੰਘ, ਕਰਨ ਸਿੰਘ ਪੁੱਤਰ ਗੁਰਸਾਹਿਬ ਸਿੰਘ ਵਾਸੀਅਨ ਦੋਦੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 30 ਬੋਰ ਸਮੇਤ ਖਾਲੀ ਮੈਗਜੀਨ ਅਤੇ ਇਕ ਪਿਸਟਲ 9 ਐੱਮ.ਐੱਮ. ਸਮੇਤ ਖਾਲੀ ਮੈਗਜੀਨ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਪਿੰਡ ਵੈਰੋਂਵਾਲ ਬਾਵਿਆਂ ਤੋਂ ਜਸਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਵੈਰੋਂਵਾਲ ਬਾਵਿਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ | ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਦਕਿ ਹਰਜਿੰਦਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਚੋਹਲਾ ਸਾਹਿਬ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਖੇਮਕਰਨ ਤੋਂ ਪ੍ਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਗੁਰਸਾਹਿਬ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀਅਨ ਖੇਮਕਰਨ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਤੋਂ ਗੁਰਦਾਸ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਘਰਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਸੰਗੀਤਾ ਰਾਣੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਦਲਜੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਖੇਤਾਂ ਤੱਕ ਪਾਈਪ ਲਾਈਨ ਤੇ ਪੱਕੇ ਖਾਲ ਬਨਵਾਉਣੇ ਸ਼ਲਾਘਾਯੋਗ- ਪ੍ਰੋ. ਹਰਪ੍ਰੀਤ ਕੋਟ <b... ਅਗਲੀ ਖ਼ਬਰ ਅੰਗਦਦੀਪ ਸੋਹਲ ਸਰਬਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਸੋਹਲ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ...
Ad Position 24