11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੁੱਖ ਮੰਤਰੀ ਵਲੋਂ ਕਿਸਾਨਾਂ ਦੇ ਖੇਤਾਂ ਤੱਕ ਪਾਈਪ ਲਾਈਨ ਤੇ ਪੱਕੇ ਖਾਲ ਬਨਵਾਉਣੇ ਸ਼ਲਾਘਾਯੋਗ- ਪ੍ਰੋ. ਹਰਪ੍ਰੀਤ ਕੋਟ <br/>

Ad Position 21
No active advertisement
ਅਜੀਤ ਡੈਸਕ 15-05-2026
ਫਤਿਆਬਾਦ 14 ਮਈ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੇਠ ਕਾਰੋਬਾਰ, ਸਿਹਤ ਖੇਤਰ, ਸਿੱਖਿਆ ਖੇਤਰ ਤੋਂ ਇਲਾਵਾ ਹਰ ਖੇਤਰ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਬੁਲਾਰੇ ਅਤੇ ਸੀਨੀਅਰ ਆਗੂ ਹਲਕਾ ਖਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਦੇ ਸਾਰੇ ਸੂਏ, ਨਹਿਰਾਂ ਅਤੇ ਕੱਸੀਆਂ ਨੂੰ ਪੱਕਿਆਂ ਕਰ ਦਿੱਤਾ ਹੈ | ਹੁਣ ਪੰਜਾਬ ਸਰਕਾਰ ਵਲੋਂ ਹਰ ਕਿਸਾਨ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁਚਾਉਣ ਲਈ ਪਾਈਪ ਲਾਈਨ ਅਤੇ ਪੱਕੇ ਖਾਲ ਬਣਵਾਏ ਜਾ ਰਹੇ ਹਨ | ਇਸ ਨਾਲ ਜਿੱਥੇ ਕਿਸਾਨ ਭਰਾਵਾਂ ਨੂੰ ਬਹੁਤ ਵੱਡੇ ਪੱਧਰ ਤੇ ਲਾਭ ਹੋਵੇਗਾ | ਉੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦਗਾਰ ਸਾਬਤ ਹੋਵੇਗਾ | ਪੰਜਾਬ ਦਾ ਪਾਣੀ ਦਿਨੋਂ ਦਿਨ ਹੇਠਾਂ ਜਾ ਰਿਹਾ ਸੀ, ਪਰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨਾਲ ਧਰਤੀ ਹੇਠਲੇ ਪਾਣੀ ਦਾ ਸੱਤਰ ਵਧਿਆ ਹੈ | ਹੁਣ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਧਰਤੀ ਹੇਠਲਾ ਪਾਣੀ ਬਚੇਗਾ |

Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਫ. ਤੇ ਪੁਲਿਸ ਨੇ ਬਾਰਡਰ ਤੋਂ ਹੈਰੋਇਨ ਅਤੇ ਡਰੋਨ ਕੀਤੇ ਬਰਾਮਦ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ- ਐੱਸ. ਐੱਸ. ਪੀ. ਲਾਂਬਾ <br/>
Ad Position 24