ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)-ਯੂਥ ਦੇ ਜਨਰਲ ਸਕੱਤਰ ਬਾਵਾ ਹਰਪ੍ਰੀਤ ਸਿੰਘ ਮਿੰਨਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇ. ਪ੍ਰੇਮ ਸਿੰਘ ਪੰਨੂੰ ਅਤੇ ਹੋਰ ਆਗੂਆਂ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਖਡੂਰ ਸਾਹਿਬ ਵਿਖੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ | ਉਨ੍ਹਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਇਸ ਨੂੰ ਸਬਕ ਸਿਖਾਉਣ ਲਈ ਸੂਬੇ ਦੇ ਲੋਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ਗੁਰਮੁੱਖ ਸਿੰਘ ਗੁਰੀ, ਬਲਬੀਰ ਸਿੰਘ ਝੰਡੇਰ ਮਹਾਂਪੁਰਖਾਂ, ਤਰਮੇਲ ਸਿੰਘ ਝੰਡੇਰ ਮਹਾਂਪੁਰਖਾਂ, ਸੁਖਪਾਲ ਸਿੰਘ ਪਟਵਾਰੀ, ਸੁਖਜਿੰਦਰ ਸਿੰਘ ਹੰਸਾਵਾਲਾ, ਕੈਪਟਨ ਸੁੱਚਾ ਸਿੰਘ, ਸਾਬਕਾ ਸਰਪੰਚ ਗਿਆਨ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਖੇਲਾ, ਹਰਦੇਵ ਸਿੰਘ ਮੱਲੀ, ਮਨਦੀਪ ਸਿੰਘ ਖਵਾਸਪੁਰ ਆਦਿ ਹਾਜ਼ਰ ਸਨ |