ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)ਸੀ.ਬੀ.ਐੱਸ.ਈ. ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਹਰ ਸਾਲ ਦੀ ਤਰ੍ਹਾਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੇਮਿਸਾਲ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਵਾਂ ਇਤਿਹਾਸ ਰਚਿਆ | ਇਸ ਮੌਕੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮਨੀਸ਼ਾ ਸੂਦ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਦੀ ਸੀ.ਬੀ.ਐੱਸ.ਈ. ਦੀ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 80 ਵਿਦਿਆਰਥੀ ਬੈਠੇ ਜਿਨ੍ਹਾਂ ਵਿਚੋਂ 12 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਅਤੇ 46 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਤੇ ਪਾਸ ਹੋ ਕੇ ਸਕੂਲ ਦਾ ਮਾਣ ਵਧਾਇਆ | ਇੱਥੇ ਦੱਸਣਯੋਗ ਹੈ ਕਿ ਸਕੂਲ ਦੀ ਵਿਦਿਆਰਥਣ ਅਲੀਸ਼ਾ ਸਪੁੱਤਰੀ ਜਤਿੰਦਰ ਕੁਮਾਰ ਵਾਸੀ ਖਡੂਰ ਸਾਹਿਬ ਨੇ ਕਮਰਸ ਸਟਰੀਮ ਵਿਚੋਂ 98 ਫ਼ੀਸਦੀ ਅਤੇ ਨੂਰਪ੍ਰੀਤ ਕੌਰ ਸਪੁੱਤਰੀ ਕੁਲਬੀਰ ਸਿੰਘ ਵਾਸੀ ਵੈਰੋਵਾਲ ਬਾਵਿਆਂ ਨੇ ਨਾਨ-ਮੈਡੀਕਲ ਵਿਚੋਂ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤਰਨ ਤਾਰਨ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਨਵਾਂ ਇਤਿਹਾਸ ਰਚਿਆ | ਇਸੇ ਤਰ੍ਹਾਂ ਮਹਿਕਪ੍ਰੀਤ ਕੌਰ ਸਪੁੱਤਰੀ ਸੁਖਵੰਤ ਸਿੰਘ ਨੇ ਕਮਰਸ ਸਟਰੀਮ ਵਿਚੋਂ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਕੂਲ ਵਿਚੋਂ ਦੂਸਰਾ ਸਥਾਨ ਅਤੇ ਮਹਿਰਪ੍ਰੀਤ ਕੌਰ ਸਪੁੱਤਰੀ ਮਨਿੰਦਰ ਸਿੰਘ ਨੇ 93 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਸਾਇੰਸ ਸਟਰੀਮ ਵਿਚੋਂ ਅਮਨਪ੍ਰੀਤ ਕੌਰ ਸਪੁੱਤਰੀ ਸੁਰਜੀਤ ਸਿੰਘ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ ਅਤੇ ਮਹਿਕਪ੍ਰੀਤ ਕੌਰ ਸਪੁੱਤਰੀ ਸਾਹਿਬ ਸਿੰਘ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਨਤੀਜੇ ਵਿਚ ਆਪਣੀ ਖਾਸ ਪਹਿਚਾਣ ਬਣਾ ਕੇ ਪੂਰੇ ਜ਼ਿਲ੍ਹੇ ਵਿਚ ਸਕੂਲ ਦੀ ਸ਼ਾਨ ਵਧਾਈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸੇ ਤਰ੍ਹਾਂ ਕਮਰਸ ਦੇ ਬਿਜ਼ਨਸ ਸਟੱਡੀਜ਼ ਵਿਸ਼ੇ 'ਚ ਇਕ ਵਿਦਿਆਰਥੀ ਨੇ ਅਤੇ ਮਿਊਜ਼ਿਕ ਵਿਸ਼ੇ ਵਿਚ ਤਿੰਨ ਵਿਦਿਆਰਥੀਆਂ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿ੍ੰਸੀਪਲ ਨੇ ਬਾਰ੍ਹਵੀਂ ਜਮਾਤ ਦੇ ਇਸ ਸ਼ਲਾਘਾਯੋਗ ਨਤੀਜੇ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |